ਸਿੱਖ ਰਹਿਤ ਮਰਯਾਦਾ
(Sikh CODE OF CONDUCT)
Introduction
The Sikh Rehat Maryada is a code of conduct for Sikhs. This document was preceded by the Gurdwaras Act of 1925, which laid down the definition of a Sikh. In 1915 and later in 1931, attempts were made to create a modern standard rehat (“code”). In 1950 the current Sikh Rehat Maryada was produced basd upon the work of Sikh scholars, seeking to better standardise Sikh practices throughout the international community.
ਸਿੱਖ ਦੀ ਤਾਰੀ
ਜੋ ਇਸਤਰੀ ਜਾਂ ਪੁਰਸ਼ ਇਕ ਅਕਾਲ ਪੁਰਖ, ਦਸ ਗੁਰੂ ਸਾਹਿਬਾਨ (ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਤਕ), ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਦਸ ਗੁਰੂ ਸਾਹਿਬਾਨ ਦੀ ਬਾਣੀ ਤੇ ਸਿੱਖਿਆ ਅਤੇ ਦਸਮੇਸ਼ ਜੀ ਦੇ ਅੰਮ੍ਰਿਤ ਉੱਤੇ ਨਿਸ਼ਚਾ ਰੱਖਦਾ ਹੈ ਅਤੇ ਕਿਸੇ ਹੋਰ ਧਰਮ ਨੂੰ ਨਹੀਂ ਮੰਂਨਦਾ, ਉਹ ਸਿੱਖ ਹੈ।
ਸਿੱਖ ਦੀ ਰਹਿਣੀ ਦੋ ਤਰ੍ਹਾਂ ਦੀ ਹੈ, – ਸ਼ਖਸੀ ਤੇ ਪੰਥਕ
ਸ਼ਖਸੀ ਰਹਿਣੀ
1) ਨਾਮ ਬਾਣੀ ਦਾ ਅਭਿਆਸ।
2) ਗੁਰਮਿਤ ਦੀ ਰਹਿਣੀ।
3) ਸੇਵਾ
ਨਾਮ ਬਾਣੀ ਦਾ ਅਭਿਆਸ
1. ਸਿੱਖ ਅੰਮ੍ਰਿਤ ਵੇਲੇ (ਪਹਿਰ ਰਾਤ ਰਹਿੰਦੀ) ਜਾਗ ਕੇ ਇਸ਼ਨਾਨ ਕਰੇ ਅਤੇ ਇਕ ਅਕਾਲ ਪੁਰਖ ਦਾ ਧਿਆਨ ਕਰਦਾ ਹੋਇਆ ‘ਵਾਹਿਗੁਰੂ’ ਨਾਮ ਜਪੇ ।
2. ਨਿਤਨੇਮ ਦਾ ਪਾਠ ਕਰੇ। ਨਿਤਨੇਮ ਦੀਆਂ ਬਾਣੀਆਂ ਇਹ ਹਨ:-
ਜਪੁ, ਜਾਪੁ ਅਤੇ 10 ਸਵੱਯੇ (‘ਸ੍ਰਾਵਗ ਸੁਧ’ ਵਾਲੇ)- ਇਹ ਬਾਣੀਆਂ ਅੰਮ੍ਰਿਤ ਵੇਲੇ ਪੜ੍ਹਨੀਆਂ।
ਸੋ ਦਰੁ ਰਹਿਰਾਸ- ਸ਼ਾਮ ਵੇਲੇ ਸੂਰਜ ਡੁੱਬੇ ਪੜ੍ਹਨੀ। ਇਸ ਵਿਚ ਇਹ ਬਾਣੀਆਂ ਸ਼ਾਮਲ ਹਨ:-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਚ ਲਿਖੇ ਹੋਏ ਨੌ ਸ਼ਬਦ (‘ਸੋ ਦਰੁ’ ਤੋਂ ਲੈ ਕੇ ‘ਸਰਣਿ ਪਰੇ ਕੀ ਰਾਖਹੁ ਸਰਮਾ’ ਤਕ), ਬੇਨਤੀ ਚੌਪਈ ਪਾਤਸ਼ਾਹੀ 10 (‘ਹਮਰੀ ਕਰੋ ਹਾਥ ਦੇ ਰੱਛਾ’ ਤੋਂ ਲੈ ਕੇ ‘ਦੁਸਟ ਦੋਖ ਤੇ ਲੇਹੁ ਬਚਾਈ’ ਤਕ, ਸ੍ਵੈਯਾ (‘ਪਾਇ ਗਹੈ ਜਬ ਤੇ ਤੁਮਰੇ’) ਅਤੇ ਦੋਹਰਾ (‘ਸਗਲ ਦੁਆਰ ਕਉ ਛਾਡਿ ਕੈ’) ਅਨੰਦ ਦੀਆਂ ਪਹਿਲੀਆਂ ਪੰਜ ਪਉੜੀਆਂ ਤੇ ਅੰਤਲੀ ਇਕ ਪਉੜੀ’,ਮੁੰਦਾਵਣੀ ਤੇ ਸਲੋਕ ਮਹਲਾ 5 ‘ਤੇਰਾ ਕੀਤਾ ਜਾਤੋ ਨਾਹੀ।’
ਸੋਹਿਲਾ- ਇਹ ਬਾਣੀ ਰਾਤ ਨੂੰ ਸੌਣ ਵੇਲੇ ਪੜ੍ਹਨੀ।
ਅੰਮ੍ਰਿਤ ਵੇਲੇ ਅਤੇ ਸੋਦਰੁ ਵੇਲੇ ਦੇ ਨਿਤਨੇਮ ਤੋਂ ਉਪਰੰਤ ਅਰਦਾਸ ਕਰਨੀ ਜ਼ਰੂਰੀ ਹੈ ।
3. (ੳ) ਅਰਦਾਸ ਇਹ ਹੈ:-
ਵਾਹਿਗੁਰੂਜੀਕੀ&ਤਹਿ॥
ਸ੍ਰੀ ਭਗੌਤੀ ਜੀ ਸਹਾਇ॥ ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ 10॥ ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ॥ ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ॥ ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ॥ ਸ੍ਰੀ ਹਰਿਕ੍ਰਿਸ਼ਨ ਧਿਆਇਐ ਜਿਸ ਡਿਠੈ ਸਭਿ ਦੁਖ ਜਾਇ॥ ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥ ਸਭ ਥਾਂਈ ਹੋਇ ਸਹਾਇ॥ ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ! ਸਭ ਥਾਂਈ ਹੋਇ ਸਹਾਇ॥ ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!
ਪੰਜਾਂ ਪਿਆਰਿਆਂ,ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ, ਜਿਹਨਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ, ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ ! ਬੋਲੋ ਜੀ ਵਾਹਿਗੁਰੂ!
ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੀਆਂ ਤੇ ਚੜੇ, ਆਰਿਆਂ ਨਾਲ ਚਿਰਾਏ ਗਏ, ਗੁਰਦਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖਾਲਸਾ ਜੀ! ਬੋਲੋ ਜੀ ਵਾਹਿਗੁਰੂ! ਪੰਜਾਂ ਤਖਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!
ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿਤ ਆਵੇ, ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ। ਜਹਾਂ ਜਹਾਂ ਖਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫ਼ੳਮਪ;ਤਹ, ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ!
ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ, ਨਾਮ ਦਾਨ ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਕੀਆਂ, ਝੰਡੇ, ਬੁੰਗੇ, ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ!!!
ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ ਮਤ ਦਾ ਰਾਖਾ ਆਪਿ ਵਾਹਿਗੁਰੂ।
ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ! ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ, ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖ਼ਾਲਸਾ ਜੀ ਨੂੰ ਬਖਸ਼ੋ।
ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ, ਵਾਹਿਗੁਰੂ! ਆਪ ਦੇ ਹਜ਼ੂਰ…..ਦੀ ਅਰਦਾਸ ਹੈ ਜੀ।
ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ ਕਰਨੀ। ਸਰਬੱਤ ਦੇ ਕਾਰਜ ਰਾਸ ਕਰਨੇ।
ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿਤ ਆਵੇ। ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।
ਇਸ ਤੋਂ ਉਪਰੰਤ ਅਰਦਾਸ ਵਿਚ ਸ਼ਾਮਲ ਹੋਣ ਵਾਲੀ ਸਾਰੀ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਦਬ ਨਾਲ ਮੱਥਾ ਟੇਕੇ ਅਤੇ ਫਿਰ ਖੜ੍ਹੇ ਹੋ ਕੇ ‘ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਹਿ’ ਬੁਲਾਵੇ। ਉਪ੍ਰੰਤ ‘ਸਤਿ ਸ੍ਰੀ ਅਕਾਲ’ ਦਾ ਜੈਕਾਰਾ ਗਜਾਇਆ ਜਾਵੇ।
ਅ) ਅਰਦਾਸ ਹੋਣ ਸਮੇਂ ਸੰਗਤ ‘ਚ ਹਾਜ਼ਰ ਸਾਰੇ ਇਸਤਰੀ ਪੁਰਸ਼ਾਂ ਨੂੰ ਹੱਥ ਜੋੜ ਕੇ ਖਲੋਣਾ ਚਾਹੀਦਾ ਹੈ। ਜੋ ਸੱਜਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠਾ ਹੋਵੇ, ਉਹ ਭੀ ਉੱਠ ਕੇ ਚੌਰ ਕਰੇ।
ੲ) ਅਰਦਾਸ ਕਰਨ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਖੜ੍ਹੋ ਕੇ, ਹੱਥ ਜੋੜ ਕੇ ਅਰਦਾਸ ਕਰੇ। ਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੌਜੂਦ ਨਾ ਹੋਣ ਤਾਂ ਕਿਸੇ ਪਾਸੇ ਮੂੰਹ ਕਰਕੇ ਅਰਦਾਸ ਕਰੋ, ਪ੍ਰਵਾਨ ਹੈ।
ਸ) ਜਦੋਂ ਕੋਈ ਖਾਸ ਅਰਦਾਸ ਕਿਸੇ ਇਕ ਜਾਂ ਵਧੀਕ ਆਦਮੀਆਂ ਵਲੋਂ ਹੋਵੇ, ਤਾਂ ਉਹਨਾਂਤੋਂ ਬਿਨਾਂ ਸੰਗਤ ਵਿਚ ਬੈਠੇ ਹੋਰਨਾਂ ਦਾ ਉਠਣਾ ਜ਼ਰੂੁਰੀ ਨਹੀਂ।
ਗੁਰਦੁਆਰੇ
ੳ) ਗੁਰਬਾਣੀ ਦਾ ਅਸਰ ਸਾਧਸੰਗਤ ‘ਚ ਬੈਠਿਆਂ ਵਧੇਰੇ ਹੁੰਦਾ ਹੈ। ਇਸ ਲਈ ਸਿੱਖ ਲਈ ਉਚਿਤ ਹੈ ਕਿ ਸਿੱਖ ਸੰਗਤਾਂਦੇ ਜੋੜ-ਮੇਲ ਦੇ ਅਸਥਾਨਾਂ-ਗੁਰਦੁਆਰਿਆਂ ਦੇ ਦਰਸ਼ਨ ਕਰੇ ਤੇ ਸਾਧ ਸੰਗਤ ਵਿਚ ਬੈਠ ਕੇਗੁਰਬਾਣੀ ਤੋਂ ਲਾਭ ਉਠਾਵੇ।
ਅ) ਗੁਰਦੁਆਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਿਤਾ-ਪ੍ਰਤੀ ਹੋਵੇ। ਬਿਨਾਂਖਾਸ ਕਾਰਨ ਦੇ (ਜਦ ਕਿ ਪ੍ਰਕਾਸ਼ ਜਾਰੀ ਰੱਖਣ ਦੀ ਲੋੜ ਹੋਵੇ) ਰਾਤ ਨੂੰ ਪ੍ਰਕਾਸ਼ ਨਾ ਰਹੇ।ਆਮ ਤੌਰ ‘ਤੇ ਰਹਰਾਸਿ ਦੇ ਪਾਠ ਮਗਰੋਂ ਸੁੱਖ-ਆਸਨ ਕੀਤਾ ਜਾਵੇ। ਜਦ ਤਕ ਗ੍ਰੰਥੀ ਜਾਂਸੇਵਾਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਲਈ ਹਾਜ਼ਰ ਰਹਿ ਸਕੇ ਜਾਂ ਪਾਠੀਆਂ,ਦਰਸ਼ਨ ਕਰਨ ਵਾਲਿਆਂ ਦੀ ਆਵਾਜਾਈ ਰਹੇ ਜਾਂ ਬੇਅਦਬੀ ਦਾ ਖਤਰਾ ਨਾ ਹੋਵੇ, ਤਦ ਤਕ ਪ੍ਰਕਾਸ਼ਰਹੇ। ਉਪ੍ਰੰਤ ਸੁੱਖ-ਆਸਨ ਕਰ ਦੇਣਾ ਉਚਿਤ ਹੈ, ਤਾਂ ਜੋ ਬੇਅਦਬੀ ਨਾ ਹੋਵੇ।
ੲ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਨਮਾਨ ਨਾਲ ਪ੍ਰਕਾਸ਼ਿਆ, ਪੜ੍ਹਿਆ ਤੇ ਸੰਤੋਖਿਆਜਾਵੇ। ਪ੍ਰਕਾਸ਼ ਲਈ ਜ਼ਰੂੁਰੀ ਹੈ ਕਿ ਸਥਾਨ ਸਾਫ-ਸੁਥਰਾ ਹੋਵੇ। ਉਪਰ ਚਾਂਦਨੀ ਹੋਵੇ।ਪ੍ਰਕਾਸ਼ ਮੰਜੀ ਸਾਹਿਬ ‘ਤੇ ਸਾਫ ਸੁਥਰੇ ਬਸਤਰ ਵਿਛਾ ਕੇ ਕੀਤਾ ਜਾਵੇ। ਸ੍ਰੀ ਗੁਰੂ ਗ੍ਰੰਥਸਾਹਿਬ ਜੀ ਨੂੰ ਸੰਭਾਲ ਕੇ ਪ੍ਰਕਾਸ਼ਨ ਲਈ ਗਦੇਲੇ ਆਦਿ ਸਮਿਆਨ ਵਰਤੇ ਜਾਣ ਅਤੇ ਉਪਰਲਈ ਰੁਮਾਲ ਹੋਵੇ। ਜਦ ਪਾਠ ਨਾ ਹੁੰਦਾ ਹੋਵੇ, ਤਾਂ ਉਤੇ ਰੁਮਾਲ ਪਿਆ ਰਹੇ। ਪ੍ਰਕਾਸ਼ਵੇਲੇ ਚੌਰ ਭੀ ਚਾਹੀਦਾ ਹੈ।
ਸ) ਉਪਰ ਦੱਸੇ ਸਾਮਾਨ ਤੋਂ ਇਲਾਵਾ ਧੂਪ ਜਾਂ ਦੀਵੇ ਮਚਾ ਕੇ ਆਰਤੀ ਕਰਨੀ, ਭੋਗਲਾਉਣਾ, ਜੋਤਾਂ ਜਗਾਉਣੀਆਂ, ਟੱਲ ਖੜਕਾਉਣੇ ਆਦਿ ਕਰਮ ਗੁਰਮਤਿ ਅਨੁਸਾਰ ਨਹੀਂ। ਹਾਂ,ਸਥਾਨ ਨੂੰ ਸੁਗੰਧਿਤ ਕਰਨ ਲਈ ਫੁੱਲ, ਧੂਪ ਆਦਿ ਸੁਗੰਧੀਆਂ ਵਰਤਣੀਆਂ ਵਿਵਰਜਿਤ ਨਹੀਂ।ਕਮਰੇ ਅੰਦਰ ਰੌਸ਼ਨੀ ਲਈ ਤੇਲ,ਘੀ ਜਾਂ ਮੋਮਬੱਤੀ, ਬਿਜਲੀ, ਲੈਂਪ ਆਦਿ ਜਗਾ ਲੈਣੇਚਾਹੀਦੇ ਹਨ।
ਹ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਾਕਰ(ਤੁੱਲ) ਕਿਸੇ ਪੁਸਤਕ ਨੂੰ ਅਸਥਾਪਨ ਨਹੀਂਕਰਨਾ। ਗੁਰਦੁਆਰੇ ਵਿਚ ਕੋਈ ਮੂਰਤੀ-ਪੂਜਾ ਜਾਂ ਹੋਰ ਗੁਰਮਿਤ ਦੇ ਵਿਰੁੱਧ ਕੋਈ ਰੀਤੀਜਾਂ ਸੰਸਕਾਰ ਨਾ ਹੋਵੇ, ਨਾ ਹੀ ਕੋਈ ਅਨਮਤ ਦਾ ਤਿਉਹਾਰ ਮਨਾਇਆ ਜਾਵੇ। ਹਾਂ,ਕਿਸੇਮੌਕੇ ਜਾਂ ਇੱਕਤ੍ਰਤਾ ਨੂੰ ਗੁਰਮਿਤ ਦੇ ਪ੍ਰਚਾਰ ਲਈ ਵਰਤਣਾ ਅਯੋਗ ਨਹੀਂ।
ਕ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਘੂੜੇ ਦੇ ਪਾਵਿਆਂ ਨੂੰ ਮੁੱਠੀਆਂ ਭਰਨੀਆਂ,ਕੰਧਾਂ ਜਾਂ ਥੜ੍ਹਿਆਂ ‘ਤੇ ਨੱਕ ਰਗੜਨਾ ਜਾਂ ਮੁੱਠੀਆਂ ਭਰਨੀਆਂ, ਮੰਜੀ ਸਾਹਿਬ ਹੇਠਾਂ ਪਾਣੀਰੱਖਣਾ, ਗੁਰਦੁਆਰਿਆਂ ਵਿਚ ਮੂਰਤੀਆਂ (ਬੁੱਤ) ਬਨਾਣੀਆਂ ਜਾਂ ਰੱਖਣੀਆਂ, ਗੁਰੂ ਸਾਹਿਬਾਨਜਾਂ ਸਿੱਖ ਬਜ਼ੁਰਗਾਂ ਦੀਆਂ ਤਸਵੀਰਾਂ ਅੱਗੇ ਮੱਥੇ ਟੇਕਣੇ, ਇਹੋ ਜਿਹੇ ਕਰਮ ਮਨਮੱਤ ਹਨ।
ਖ) ਇਕ ਤੋਂ ਦੂਜੀ ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਜਾਣ ਵੇਲੇ ਅਰਦਾਸ ਕਰਨੀ ਚਾਹੀਏ। ਜਿਸ ਨੇ ਸਿਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੁੱਕਿਆ ਹੋਵੇ, ਉਹ ਨੰਗੇ ਪੈਰੀਂ ਚਲੇ, ਪਰ ਜੇਕਰ ਕਿਸੇ ਮੌਕੇ ਜੋੜੇ ਪਾਣ ਦੀ ਅਤਿ ਲੋੜ ਪੈ ਜਾਵੇ, ਤਾਂ ਭਰਮ ਨਹੀਂ ਕਰਨਾ।
ਗ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਰਦਾਸਾ ਸੋਧ ਕੇ ਪ੍ਰਕਾਸ਼ ਕੀਤਾ ਜਾਵੇ। ਪ੍ਰਕਾਸ਼ਕਰਨ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚੋਂ ਇਕ ਸ਼ਬਦ ਦਾ ਵਾਕ ਲਿਆ ਜਾਵੇ।
ਘ) ਜਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਆਵੇ ਤਾਂ ਭਾਵੇਂ ਅੱਗੇ ਪ੍ਰਕਾਸ਼ ਹੋਇਆਹੋਵੇ ਜਾਂ ਨਾ, ਹਰ ਇਕ ਸਿੱਖ ਨੂੰ ਸਨਮਾਨ ਲਈ ਉੱਠ ਖਲੋਣਾ ਚਾਹੀਏ।
ਙ) ਗੁਰਦੁਆਰੇ ਅੰਦਰ ਜਾਣ ਲੱਗਿਆਂ ਜੋੜੇ ਬਾਹਰ ਲਾਹ ਕੇ, ਸੁਥਰਾ ਹੋ ਕੇ ਜਾਣਾਚਾਹੀਏ, ਜੇ ਪੈਰ ਮੇਲੇ ਜਾਂ ਗੰਦੇ ਹੋਣ, ਤਾਂ ਜਲ ਨਾਲ ਧੋ ਲੈਣੇ ਚਾਹੀਏ। ਸ੍ਰੀ ਗੁਰੂਗ੍ਰੰਥ ਸਾਹਿਬ ਅਥਵਾ ਗੁਰਦੁਆਰੇ ਨੂੰ ਆਪਣੇ ਸੱਜੇ ਪਾਸੇ ਰੱਖ ਕੇ ਪ੍ਰਕਰਮਾ ਕਰਨੀਚਾਹੀਏ।
ਚ) ਗੁਰਦੁਆਰੇ ਅੰਦਰ ਦਰਸ਼ਨਾਂ ਲਈ ਜਾਣ ਲਈ ਕਿਸੇ ਦੇਸ਼,ਮਜ਼੍ਹਬ, ਜਾਤਿ ਵਾਲੇ ਨੂੰਮਨਾਹੀ ਨਹੀਂ, ਪਰ ਉਸ ਦੇ ਪਾਸ ਸਿੱਖ ਧਰਮ ਤੋਂ ਵਿਵਰਜਿਤ,ਤਮਾਕੂ ਆਦਿ ਕੋਈ ਚੀਜ਼ ਨਹੀਹੋਣੀ ਚਾਹੀਦੀ।
ਛ) ਗੁਰਦੁਆਰੇ ਅੰਦਰ ਜਾ ਕੇ ਸਿੱਖ ਦਾ ਪਹਿਲਾ ਕਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇਮੱਥਾ ਟੇਕਣਾ ਹੈ। ਉਪ੍ਰੰਤ ਗੁਰੂ ਰੂਪ ਸਾਧ ਸੰਗਤ ਦੇ ਦਰਸ਼ਨ ਕਰਕੇ ਸਹਿਜ ਨਾਲ’ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ੳਮਪ;ਤਹ’ ਬੁਲਾਈ ਜਾਵੇ।
ਜ) ਸੰਗਤ ਵਿਚ ਬੈਠਣ ਲਈ ਭੀ ਸਿੱਖ-ਅਸਿੱਖ ਛੂਤ-ਛਾਤ, ਜਾਤ-ਪਾਤ, ਊਚ-ਨੀਚ ਦਾ ਭਰਮਜਾਂ ਵਿਤਕਰਾ ਨਹੀਂ ਕਰਨਾ।
ਝ) ਕਿਸੇ ਮਨੁੱਖ ਦਾ ਸਤਿਗੁਰਾਂ ਦੇ ਪ੍ਰਕਾਸ਼ ਸਮੇਂ ਜਾਂ ਸੰਗਤ ਵਿਚ ਗਦੇਲਾ, ਆਸਣ,ਕੁਰਸੀ, ਚੌਕੀ, ਮੰਜਾ ਆਦਿ ਲਾ ਕੇ ਬੈਠਣਾ ਜਾਂ ਕਿਸੇ ਹੋਰ ਵਿਤਕਰੇ ਨਾਲ ਬੈਠਣਾ ਮਨਮੱਤਹੈ।
ਞ) ਸੰਗਤ ਵਿਚ ਜਾਂ ਸਤਿਗੁਰਾਂ ਦੇ ਪ੍ਰਕਾਸ਼ ਸਮੇਂ ਕਿਸੇ ਸਿੱਖ ਨੂੰ ਨੰਗੇ ਸਿਰ ਨਹੀਂਬੈਠਣਾ ਚਾਹੀਦਾ। ਸੰਗਤ ਵਿਚ ਸਿੱਖ ਇਸਤਰੀਆਂ ਲਈ ਪਰਦਾ ਕਰਨਾ ਜਾਂ ਘੁੰਡ ਕੱਢਣਾਗੁਰਮਤਿ ਵਿਰੁੱਧ ਹੈ।
ਟ) ਤਖਤ ਪੰਜ ਹਨ:-
1) ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ।
2) ਤਖ਼ਤ ਸ੍ਰੀ ਪਟਨਾ ਸਾਹਿਬ।
3) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ।
4) ਤਖ਼ਤ ਸ੍ਰੀ ਹਜ਼ੂਰ ਸਾਹਿਬ,ਨੰਦੇੜ।
5) ਤਖ਼ਤ ਸ੍ਰੀ ਦਮਦਮਾ ਸਾਹਿਬ(ਤਲਵੰਡੀ ਸਾਬ੍ਹੋ)
ਠ) ਤਖ਼ਤਾਂ ਦੇ ਖਾਸ ਅਸਥਾਨ ਉੱਤੇ ਕੇਵਲ ਰਹਿਤਵਾਨ ਅੰਮ੍ਰਿਤਧਾਰੀ ਸਿੰਘ (ਸਿੰਘ ਜਾਂਸਿੰਘਣੀ)ਹੀ ਚੜ੍ਹ ਸਕਦੇ ਹਨ। (ਤਖ਼ਤਾਂ ਉਤੇ ਪਤਿਤ ਤੇ ਤਨਖਾਹੀਏ ਸਿੱਖ ਤੋਂ ਬਿਨਾਂ ਹਰਇਕ ਪ੍ਰਾਣੀ ਮਾਤਰ, ਸਿੱਖ ਗੈਰ-ਸਿੱਖ ਦੀ ਅਰਦਾਸ ਹੋ ਸਕਦੀ ਹੈ।)
ਡ) ਹਰ ਇਕ ਗੁਰਦੁਆਰੇ ਵਿਚ ਨਿਸ਼ਾਨ ਸਾਹਿਬ ਕਿਸੇ ਉੱਚੀ ਥਾਂ ‘ਤੇ ਲੱਗਾ ਹੋਵੇ।ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਸੰਤੀ ਜਾਂ ਸੁਰਮਈ ਹੋਵੇ ਅਤੇ ਨਿਸ਼ਾਨ ਸਾਹਿਬ ਦੇਸਿਰੇ ਉਤੇ ਸਰਬਲੋਹ ਦਾ ਭਾਲਾ ਜਾਂ ਖੰਡਾ ਹੋਵੇ।
ਢ) ਗੁਰਦੁਆਰੇ ਵਿੱਚ ਨਗਾਰਾ ਹੋਵੇ, ਜੋ ਸਮੇਂ ਸਿਰ ਵਜਾਇਆ ਜਾਵੇ।
ਕੀਰਤਨ
ੳ) ਸੰਗਤ ਵਿੱਚ ਕੀਰਤਨ ਕੇਵਲ ਸਿੱਖ ਹੀ ਕਰ ਸਕਦਾ ਹੈ।
ਅ) ਕੀਰਤਨ ਗੁਰਬਾਣੀ ਨੂੰ ਰਾਗਾਂ ਵਿਚ ਉਚਾਰਨ ਕਰਨ ਨੂੰ ਕਹਿੰਦੇ ਹਨ
ੲ) ਸੰਗਤ ਵਿਚ ਕੀਰਤਨ ਕੇਵਲ ਗੁਰਬਾਣੀ ਜਾਂ ਇਸ ਦੀ ਵਿਆਖਿਆ-ਸਰੂਪ ਰਚਨਾ ਭਾਈ ਗੁਰਦਾਸ ਜੀ ਤੇ ਭਾਈ ਨੰਦ ਲਾਲ ਜੀ ਦੀ ਬਾਣੀ ਦਾ ਹੋ ਸਕਦਾ ਹੈ।
ਸ) ਸ਼ਬਦਾਂ ਨੂੰ ਜੋਟੀਆਂ ਦੀ ਧਾਰਨਾ ਜਾਂ ਰਾਗ ਨਾਲ ਪੜ੍ਹਦਿਆਂ ਬਾਹਰ ਦੀਆਂ ਮਨ-ਘੜਤ ਤੇ ਵਾਧੂ ਤੁਕਾਂ ਲਾ ਕੇ ਧਾਰਨਾ ਲਾਉਣੀ ਜਾਂ ਗਾਉਣਾ ਅਯੋਗ ਹੈ। ਸ਼ਬਦ ਦੀ ਤੁਕ ਹੀ ਧਾਰਨਾ ਬਣਾਈ ਜਾਵੇ।
ਹੁਕਮ ਲੈਣਾ
ੳ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣਾ, ਗੁਰੂ-ਰੂਪ ਸੰਗਤ ਦੇ ਅਦਬ ਨਾਲ ਦਰਸ਼ਨ ਕਰਨੇ ਤੇ ਅਵਾਜ਼ਾ ਲੈਣਾ ਜਾਂ ਸੁਣਨਾ, ਸਤਿਗੁਰੂ ਦੇ ‘ਦਰਸ਼ਨ’ ਹਨ। ਵਾਕ ਲੈਣ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਰੁਮਾਲ ਚੁੱਕ ਕੇ ਦਰਸ਼ਨ ਕਰਨਾ ਜਾਂ ਕਰਵਾਉਣਾ ਮਨਮੱਤ ਹੈ।
ਅ) ਸੰਗਤ ਵਿੱਚ ਇਕ ਵਕਤ ਇਕੋ ਗੱਲ ਹੋਣੀ ਚਾਹੀਏ-ਕੀਰਤਨ ਜਾਂ ਕਥਾ, ਵਖਿਆਨ ਜਾਂ ਪਾਠ।
ੲ) ਦੀਵਾਨ ਸਮੇਂ ਸੰਗਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਕੇਵਲ ਸਿੱਖ (ਮਰਦ ਜਾਂ ਤੀਵੀਂ) ਹੀ ਬੈਠਣ ਦਾ ਅਧਿਕਾਰੀ ਹੈ।
ਸ) ਸੰਗਤ ਨੂੰ ਪਾਠ ਕੇਵਲ ਸਿੱਖ ਹੀ ਕਰ ਕੇ ਸੁਣਾਵੇ। ਆਪਣੇ ਆਪ ਲਈ ਪਾਠ ਕੋਈ ਗੈਰ ਸਿੱਖ ਭੀ ਕਰ ਸਕਦਾ ਹੈ।
ਹ) ‘ਹੁਕਮ’ ਲੈਣ ਲੱਗਿਆਂ ਖੱਬੇ ਪੰਨੇ ਦੇ ਉਤਲੇ ਪਾਸਿਓਂ ਪਹਿਲਾ ਸ਼ਬਦ ਜੋ ਜਾਰੀ ਹੈ, ਮੁੱਢ ਤੋਂ ਪੜਨ੍ਹਾ ਚਾਹੀਏ। ਜੇ ਉਸ ਸ਼ਬਦ ਦਾ ਮੁੱਢ ਪਿਛਲੇ ਪੰਨੇ ਤੋਂ ਸ਼ੁਰੂ ਹੁੰਦਾ ਹੈ ਤਾਂ ਪੱਤਰਾ ਪਰਤ ਕੇ ਪੜਨ੍ਹਾ ਸ਼ੁਰੂ ਕਰੋ ਅਤੇ ਸ਼ਬਦ ਸਾਰਾ ਪੜ੍ਹੋ। ਜੇ ਵਾਰ ਹੋਵੇ ਤਾਂ ਪਉੜੀ ਦੇ ਸਾਰੇ ਸਲੋਕ ਤੇ ਪਉੜੀ ਪੜਨ੍ਹੀ ਚਾਹੀਏ। ਸ਼ਬਦ ਦੇ ਅੰਤ ਵਿਚ ਜਿਥੇ ‘ਨਾਨਕ’ ਨਾਮ ਆ ਜਾਵੇ, ਉਸ ਤੁਕ ‘ਤੇ ਭੋਗ ਪਾਇਆ ਜਾਵੇ।
ਕ) ਦੀਵਾਨ ਦੀ ਸਮਾਪਤੀ ਜਾਂ ਭੋਗ ਦਾ ਅਰਦਾਸਾ ਹੋ ਕੇ ਅੰਤਮ ਹੁਕਮ ਲਿਆ ਜਾਵੇ।
ਸਾਧਾਰਨ ਪਾਠ
ਸਾਧਾਰਨਪਾਠ
ੳ) ਹਰ ਇਕ ਸਿੱਖ ਨੂੰ ਵੱਸਲੱਗੇ, ਆਪਣੇ ਘਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਨ ਦਾ ਵੱਖਰਾ ਤੇ ਨਵੇਕਲਾਸਥਾਨ ਨਿਯਤ ਕਰਨਾ ਚਾਹੀਏ।
ਅ) ਹਰ ਇਕ ਸਿੱਖ ਸਿੱਖਣੀ, ਬੱਚੇ ਬੱਚੀ ਨੂੰ ਗੁਰਮੁਖੀ ਪੜ੍ਹ ਕੇ ਸ੍ਰੀ ਗੁਰੂ ਗ੍ਰੰਥਸਾਹਿਬ ਜੀ ਦਾ ਪਾਠ ਕਰਨਾ ਸਿੱਖਣਾ ਚਾਹੀਏ।
ੲ) ਹਰ ਇਕ ਸਿੱਖ ਅੰਮ੍ਰਿਤ ਵੇਲੇ ਪ੍ਰਸ਼ਾਦ ਛਕਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਦਾ ‘ਹੁਕਮ’ ਲਵੇ। ਜੇ ਇਸ ਵਿਚ ਉਕਾਈ ਹੋ ਜਾਵੇ, ਤਾਂ ਦਿਨ ਵਿਚ ਕਿਸੇ ਨਾ ਕਿਸੇ ਵੇਲੇਜ਼ਰੂਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰੇ ਜਾਂ ਸੁਣੇ। ਸਫਰ ਆਦਿ ਔਕੜ ਵੇਲੇ ਦਰਸ਼ਨਕਰਨ ਤੋਂ ਅਸਮਰਥ ਹੋਵੇ ਤਾਂ ਸ਼ੰਕਾ ਨਹੀਂ ਕਰਨੀ।
ਸ) ਚੰਗਾ ਤਾਂ ਇਹ ਹੈ ਕਿ ਹਰ ਇਕ ਸਿੱਖ ਆਪਣਾ ਸਾਧਾਰਨ ਪਾਠ ਜਾਰੀ ਰੱਖੇ ਤੇ ਮਹੀਨੇਦੋ ਮਹੀਨੇ ਮਗਰੋਂ (ਜਾਂ ਜਿਤਨੇ ਸਮੇਂ ਵਿਚ ਹੋ ਸਕੇ) ਭੋਗ ਪਾਵੇ।
ਹ) ਪਾਠ ਆਰੰਭ ਕਰਨ ਸਮੇਂ ਅਨੰਦ ਸਾਹਿਬ(ਪਹਿਲੀਆਂ ਪੰਜ ਪਉੜੀਆਂ ਤੇ ਇਕ ਅੰਤਲੀਪਉੜੀ) ਦੇ ਪਾਠ ਮਗਰੋਂ ਅਰਦਾਸਾ ਕਰ ਕੇ ਹੁਕਮ ਲੈਣਾ ਚਾਹੀਏ। ਫੇਰ ਜਪੁਜੀ ਸਾਹਿਬ ਦਾਪਾਠ ਕਰਨਾ ਚਾਹੀਏ।
ਅਖੰਡਪਾਠ
ੳ) ਅਖੰਡ ਪਾਠ ਕਿਸੇ ਭੀੜ ਜਾਂਉਤਸ਼ਾਹ ਵੇਲੇ ਕੀਤਾ ਜਾਂਦਾ ਹੈ। ਇਹ ਤਕਰੀਬਨ 48 ਘੰਟੇ ਵਿਚ ਸੰਪੂਰਨ ਕੀਤਾ ਜਾਂਦਾ ਹੈ।ਇਸ ਵਿਚ ਪਾਠ ਲਗਾਤਾਰ ਬਿਨਾਂ ਰੋਕ ਦੇ ਕੀਤਾ ਜਾਂਦਾ ਹੈ। ਪਾਠ ਸਾਫ ਤੇ ਸ਼ੁੱਧ ਹੋਵੇ।ਬਹੁਤ ਤੇਜ਼ ਪੜ੍ਹਨਾ, ਜਿਸ ਤੋਂ ਸੁਣਨ ਵਾਲਾ ਕੁਝ ਸਮਝ ਨਾ ਸਕੇ, ਗੁਰਬਾਣੀ ਦੀ ਨਿਰਾਦਰੀਹੈ। ਅੱਖਰ ਮਾਤਰ ਦਾ ਧਿਆਨ ਰੱਖ ਕੇ ਪਾਠ ਸ਼ੁੱਧ ਤੇ ਸਾਫ ਕਰਨਾ ਚਾਹੀਏ, ਭਾਵੇਂ ਸਮਾਂਕੁਝ ਵਧੀਕ ਲੱਗ ਜਾਵੇ।
ਅ) ਅਖੰਡ ਪਾਠ ਜਿਸ ਪਰਵਾਰ ਜਾਂ ਸੰਗਤ ਨੇ ਕਰਨਾ ਹੈ, ਉਹ ਆਪ ਕਰੇ, ਟੱਬਰ ਦੇ ਕਿਸੇਆਦਮੀ, ਸਾਕ ਸੰਬੰਧੀ, ਮਿੱਤਰ ਆਦਿ ਮਿਲ ਕੇ ਕਰਨ।ਪਾਠੀਆਂ ਦੀ ਗਿਣਤੀ ਮੁਕੱਰਰ ਨਹੀਂ।ੴਬਰ>ਜੇ ਕੋਈ ਆਦਮੀ ਆਪ ਪਾਠ ਨਹੀਂ ਕਰ ਸਕਦਾ, ਤਾਂ ਕਿਸੇ ਚੰਗੇ ਪਾਠੀ ਕੋਲੋਂ ਸੁਣ ਲਵੇਪਰ ਇਹ ਨਾ ਹੋਵੇ ਕਿ ਪਾਠੀ ਆਪੇ ਇਕੱਲਾ ਬਹਿ ਕੇ ਪਾਠ ਕਰਦਾ ਰਹੇ ਤੇ ਸੰਗਤ ਜਾਂ ਟੱਬਰਦਾ ਕੋਈ ਆਦਮੀ ਨਾ ਸੁਣਦਾ ਹੋਵੇ। ਪਾਠੀ ਦੀ ਯਥਾ-ਸ਼ਕਤਿ ਭੋਜਨ ਬਸਤਰ ਆਦਿ ਨਾਲ ਯੋਗਸੇਵਾ ਕੀਤੀ ਜਾਵੇ।
ੲ) ਅਖੰਡ ਪਾਠ ਜਾਂ ਹੋਰ ਕਿਸੇ ਤਰ੍ਹਾਂ ਦੇ ਪਾਠ ਵੇਲੇ ਕੁੰਭ, ਜੋਤ, ਨਲੀਏਰ ਆਦਿ ਰੱਖਣਾਜਾਂ ਨਾਲ ਨਾਲ ਜਾਂ ਵਿਚ ਵਿਚ ਕਿਸੇ ਹੋਰ ਬਾਣੀ ਦਾ ਪਾਠ ਜਾਰੀ ਰੱਖਣਾ ਮਨਮੱਤ ਹੈ।
ਸਾਧਾਰਨਪਾਠ / ਅਖੰਡ ਪਾਠ ਦਾ ਅਰੰਭ
ਸਾਧਾਰਨ ਪਾਠ ਦੇ ਅਰੰਭ ਵੇਲੇਪ੍ਰਸ਼ਾਦਿ ਲਿਆ ਕੇ ਅਨੰਦ ਸਾਹਿਬ (ਛੇ ਪਉੜੀਆਂ) ਦਾ ਪਾਠ ਕਰਕੇ ਅਰਦਾਸ ਮਗਰੋਂ ‘ਹੁਕਮ’ਲਿਆ ਜਾਵੇ। ਅਖੰਡ ਪਾਠ ਵੇਲੇ ਕੜਾਹ ਪ੍ਰਸ਼ਾਦਿ ਹੋਵੇ, ਫੇਰ ਅਨੰਦ ਸਾਹਿਬ (ਛੇ ਪਉੜੀਆਂ)ਦਾ ਪਾਠ ਕਰਨ ਮਗਰੋਂ ਅਰਦਾਸ ਕਰ ਕੇ ‘ਹੁਕਮ’ ਲੈ ਕੇ ਪਾਠ ਦਾ ਆਰੰਭ ਕੀਤਾ ਜਾਵੇ।
ਭੋਗ
ੳ) ਸ੍ਰੀ ਗੁਰੂ ਗ੍ਰੰਥ ਸਾਹਿਬਦੇ ਪਾਠ (ਸਾਧਾਰਨ ਜਾਂ ਅਖੰਡ) ਦਾ ਭੋਗ ਮੁੰਦਾਵਣੀ ਉਤੇ ਜਾਂ ਰਾਗਮਾਲਾ ਪੜ੍ਹ ਕੇ ਚਲਦੀਸਥਾਨਕ ਰੀਤੀ ਅਨੁਸਾਰ ਪਾਇਆ ਜਾਵੇ। (ਇਸ ਗੱਲ ਬਾਬਤ ਪੰਥ ‘ਚ ਅਜੇ ਤਕ ਮਤਭੇਦ ਹੈ,ਇਸ ਲਈ ਰਾਗਮਾਲਾ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲਿਖਣ ਜਾਂ ਛਾਪਣ ਦਾਹੀਆ ਕੋਈ ਨਾ ਕਰੇ)। ਇਸ ਤੋਂ ਉਪ੍ਰੰਤ ਅਨੰਦ ਸਾਹਿਬ ਦਾ ਪਾਠ ਕਰ ਕੇ ਭੋਗ ਦਾਅਰਦਾਸਾ ਕੀਤਾ ਜਾਵੇ ਤੇ ਕੜਾਹ ਪ੍ਰਸ਼ਾਦਿ ਵਰਤਾਇਆ ਜਾਵੇ।
ਅ) ਭੋਗ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲੋੜ ਅਨੁਸਾਰ ਰੁਮਾਲ, ਚੌਰ,ਚਾਨਣੀ ਆਦਿਦੀ ਭੇਟਾ ਅਤੇ ਪੰਥਕ ਕਾਰਜਾਂ ਲਈ ਯਥਾ-ਸ਼ਕਤਿ ‘ਅਰਦਾਸ’ ਕਰਾਈ ਜਾਵੇ।
ਕੜਾਹਪ੍ਰਸ਼ਾਦਿ
ਕੜਾਹਪ੍ਰਸ਼ਾਦਿ
ੳ) ਕੜਾਹ ਪ੍ਰਸ਼ਾਦਿ ਜੋ ਵਿਧੀਅਨੁਸਾਰ ਤਿਆਰ ਕਰ ਕੇ ਜਾਂ ਕਰਾ ਕੇ ਲਿਆਂਦਾ ਜਾਵੇ, ਸੰਗਤ ਵਿਚ ਪ੍ਰਵਾਨ ਹੋਵੇਗਾ।
ਅ) ਕੜਾਹ ਪ੍ਰਸ਼ਾਦਿ ਤਿਆਰ ਕਰਨ ਦੀ ਵਿਧੀ ਇਹ ਹੈ- ਸੁਅੱਛ ਭਾਂਡੇ ‘ਚ ਤ੍ਰਿਭਾਵਲੀ(ਆਟਾ,ਉਤਮ ਮਿੱਠਾ ਤੇ ਘੀ ਇਕੋ ਜਿਹੇ ਪਾ ਕੇ) ਗੁਰਬਾਣੀ ਦਾ ਪਾਠ ਕਰਦੇ ਹੋਏ ਕੀਤਾਜਾਵੇ। ਫਿਰ ਸੁਅੱਛ ਬਸਤਰ ਨਾਲ ਢੱਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜ਼ੂਰ ਸੁਅੱਛਚੌਂਕੀ ਉੱਪਰ ਰਖਿਆ ਜਾਵੇ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜ਼ੂਰ ਸੰਗਤ ਨੂੰ ਉੱਚੀਅਵਾਜ ‘ਚ ਸੁਣਾ ਕੇ ਅਨੰਦ ਸਾਹਿਬ ਦੀਆਂ ਪਹਿਲੀਆਂ ਪੰਜ ਪਉੜੀਆਂ ਤੇ ਅੰਤਲੀ ਇਕ ਪਉੜੀਦਾ ਪਾਠ ਕੀਤਾ ਜਾਵੇ ਅਤੇ ਅਰਦਾਸਾ ਸੋਧਿਆ ਜਾਵੇ ਤੇ ਪਰਵਾਨਗੀ ਲਈ ਕਿਰਪਾਨ ਭੇਟਹੋਵੇ।
ੲ) ਇਸ ਦੇ ਉਪਰੰਤ ਸੰਗਤ ਨੂੰ ਵਰਤਾਉਣ ਤੋਂ ਪਹਿਲਾਂ ਕੜਾਹ ਪ੍ਰਸ਼ਾਦਿ ਵਿਚੋਂ ਪੰਜਾਂਪਿਆਰਿਆਂ ਦਾ ਗੱਫਾ ਕੱਢ ਕੇ ਵਰਤਾਇਆ ਜਾਵੇ। ਉਪ੍ਰੰਤ ਸੰਗਤ ਵਿਚ ਵਰਤਾਉਣ ਲੱਗਿਆਂਪਹਿਲਾਂ ਤਾਬਿਆ ਬੈਠੇ ਸਿੰਘਾਂ ਨੂੰ ਕਟੋਰੇ ਜਾਂ ਕੌਲ ਵਿਚ ਪਾ ਕੇ ਦੇਵੇ ਤੇ ਫਿਰ ਬਾਕੀਸੰਗਤ ਨੂੰ ਵਰਤਾਏ। ਕਿਸੇ ਲਿਹਾਜ਼ ਜਾਂ ਘਿਰਣਾ ਕਰਕੇ ਵਿਤਕਰਾ ਨਾ ਕਰੇ।ਸਭ ਸਿੱਖ, ਗੈਰਸਿੱਖ, ਨੀਚ-ਊਚ ਜਾਤਿ ਵਾਲੇ ਨੂੰ ਇਕੋ ਜਿਹਾ ਵਰਤਾਵੇ। ਕੜਾਹ ਪ੍ਰਸ਼ਾਦਿ ਵਰਤਾਣ ਵੇਲੇਸੰਗਤ ਵਿਚ ਬੈਠੇ ਕਿਸੇ ਮਨੁੱਖ ਤੋਂ ਜ਼ਾਤ-ਪਾਤ, ਛੂਤ-ਛਾਤ ਦਾ ਖਿਆਲ ਕਰਕੇ ਗਿਲਾਨੀਨਹੀਂ ਕਰਨੀ ਚਾਹੀਦੀ।
ਸ) ਕੜਾਹ ਪ੍ਰਸ਼ਾਦਿ ਭੇਟਾ ਕਰਨ ਵੇਲੇ ਘੱਟ ਤੋਂ ਘੱਟ ਇਕ ਟਕਾ ਨਕਦ ਅਰਦਾਸ ਭੀ ਹੋਵੇ।
ਗੁਰਬਾਣੀਦੀ ਕਥਾ
ੳ) ਸੰਗਤ ਵਿਚ ਗੁਰਬਾਣੀ ਦੀਕਥਾ ਸਿੱਖ ਹੀ ਕਰੇ।
ਅ) ਕਥਾ ਦਾ ਮਨੋਰਥ ਗੁਰਮਿਤ ਦ੍ਰਿੜ੍ਹਾਉਣਾ ਹੀ ਹੋਵੇ।
ੲ) ਕਥਾ ਦਸ ਗੁਰੂ ਸਾਹਿਬਾਨ ਦੀ ਬਾਣੀ ਜਾਂ ਭਾਈ ਗੁਰਦਾਸ, ਭਾਈ ਨੰਦ ਲਾਲ ਜਾਂ ਕਿਸੇਹੋਰ ਪ੍ਰਮਾਣਿਕ ਪੰਥਕ ਪੁਸਤਕ ਜਾਂ ਇਤਿਹਾਸ ਦੀਆਂ ਪੁਸਤਕਾਂ (ਜੋ ਗੁਰਮਤਿ ਅਨੁਕੂਲ ਹੋਣ)ਦੀ ਹੋ ਸਕਦੀ ਹੈ, ਪਰ ਅਨਮਤ ਦੀ ਕਿਸੇ ਪੁਸਤਕ ਦੀ ਨਹੀਂ ਹੋ ਸਕਦੀ। ਹਾਂ, ਪ੍ਰਮਾਣ ਕਿਸੇਮਹਾਤਮਾ ਜਾਂ ਪੁਸਤਕ ਦੀ ਉੱਤਮ ਸਿਖਿਆ ਦਾ ਲਿਆ ਜਾ ਸਕਦਾ ਹੈ।
ਸ) ਵਖਿਆਨ-ਗੁਰਦੁਆਰੇ ਵਿਚ ਗੁਰਮਿਤ ਤੋਂ ਵਿਰੁੱਧ ਕੋਈ ਵਖਿਆਨ ਨਹੀਂ ਹੋ ਸਕਦਾ।
ਹ) ਗੁਰਦੁਆਰੇ ਵਿਚ ਸੰਗਤ ਦਾ ਪ੍ਰੋਗਰਾਮ ਆਮ ਤੌਰ ਤੇ ਇਉਂ ਹੁੰਦਾ ਹੈ:-
ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼, ਕੀਰਤਨ, ਕਥਾ, ਵਖਿਆਨ, ਅਨੰਦ ਸਾਹਿਬ, ਅਰਦਾਸ, ਫ਼ੳਮਪ;ਤਹ,ਸਤਿ ਸ੍ਰੀ ਅਕਾਲ ਦਾ ਜੈਕਾਰਾ ਤੇ ਹੁਕਮ।
ਗੁਰਮਿਤ ਦੀ ਰਹਿਣੀ
ਗੁਰਮਿਤਦੀ ਰਹਿਣੀ
ਸਿੱਖ ਦੀ ਆਮ ਰਹਿਣੀ,ਕ੍ਰਿਤ, ਵਿਰਤ, ਗੁਰਮਿਤ ਅਨੁਸਾਰ ਹੋਵੇ। ਗੁਰਮਿਤ ਇਹ ਹੈ:-
ੳ) ਇਕ ਅਕਾਲ ਪੁਰਖ ਤੋਂ ਛੁਟ ਕਿਸੇ ਦੇਵੀ ਦੇਵਤੇ ਦੀ ਉਪਾਸਨਾ ਨਹੀਂ ਕਰਨੀ।
ਅ) ਆਪਣੀ, ਮੁਕਤੀ ਦਾ ਦਾਤਾ ਤੇ ਇਸ਼ਟ ਕੇਵਲ ਦਸ ਗੁਰੂ ਸਾਹਿਬਾਨ, ਸ੍ਰੀ ਗੁਰੂ ਗ੍ਰੰਥਸਾਹਿਬ ਅਤੇ ਗੁਰੂ ਸਾਹਿਬਾਨ ਦੀ ਬਾਣੀ ਨੂੰ ਮੰਨਣਾ।
ੲ) ਦਸ ਗੁਰੂ ਸਾਹਿਬਾਨ ਨੂੰ ਇਕੋ ਜੋਤ ਦਾ ਪ੍ਰਕਾਸ਼ ਰੂਪ ਕਰਕੇ ਮੰਨਣਾ।
ਸ) ਜ਼ਾਤ-ਪਾਤ, ਛੂਤ-ਛਾਤ, ਜੰਤ੍ਰ-ਮੰਤ੍ਰ-ਤੰਤ੍ਰ, ਸ਼ਗਨ, ਤਿੱਥ, ਮਹੂਰਤ, ਗ੍ਰਹਿ, ਰਾਸ਼,ਸ਼ਰਾਧ, ਪਿੱਤਰ, ਖਿਆਹ, ਪਿੰਡ ਪੱਤਲ, ਦੀਵਾ, ਕਿਰਿਆ ਕਰਮ, ਹੋਮ, ਜੱਗ, ਤਰਪਣ, ਸਿਖਾਸੂਤ, ਭੱਦਣ, ਇਕਾਦਸ਼ੀ, ਪੂਰਨਮਾਸ਼ੀ ਆਦਿ ਦੇ ਵਰਤ, ਤਿਲਕ, ਜੰਞੂ,ਤੁਲਸੀ, ਮਾਲਾ, ਗੋਰ,ਮੱਠ, ਮੜ੍ਹੀ, ਮੂਰਤੀ ਪੂਜਾ ਆਦਿ ਭਰਮ-ਰੂਪ ਕਰਮਾਂ ਉਤੇ ਨਿਸਚਾ ਨਹੀਂ ਕਰਨਾ। ਗੁਰਅਸਥਾਨ ਤੋਂ ਕਿਸੇ ਅਨ-ਧਰਮ ਦੇ ਤੀਰਥ ਜਾਂ ਧਾਮ ਨੂੰ ਆਪਣਾ ਅਸਥਾਨ ਨਹੀਂ ਮੰਨਣਾ। ਪੀਰ,ਬ੍ਰਾਹਮਣ, ਪੁੱਛਣਾ, ਸੁੱਖਣਾ, ਸ਼ੀਰਨੀ, ਵੇਦ ਸ਼ਾਸਤਰ, ਗਾਇਤ੍ਰੀ,ਗੀਤਾ, ਕੁਰਾਨ, ਅੰਜੀਲਆਦਿ ਉਤੇ ਨਿਸ਼ਚਾ ਨਹੀਂ ਕਰਨਾ। ਹਾਂ, ਆਮ ਵਾਕਫੀ ਲਈ ਅਨਮਤਾਂ ਦੇ ਗ੍ਰੰਥਾਂ ਦਾ ਪੜ੍ਹਨਾਯੋਗ ਹੈ।
ਹ) ਖ਼ਾਲਸਾ ਸਾਰੇ ਮਤਾਂ ਤੋਂ ਨਿਆਰਾ ਰਹੇ, ਪਰ, ਕਿਸੇ ਅਨਧਰਮੀ ਦਾ ਦਿਲ ਨਾ ਦੁਖਾਵੇ।
ਕ) ਹਰ ਇਕ ਕੰਮ ਕਰਨ ਤੋਂ ਪਹਿਲਾਂ ਵਾਹਿਗੁਰੂ ਅੱਗੇ ਅਰਦਾਸ ਕਰੇ।
ਖ) ਸਿੱਖ ਲਈ ਗੁਰਮੁਖੀ ਦੀ ਵਿਦਿਆ ਪੜ੍ਹਨੀ ਜ਼ਰੂੁਰੀ ਹੈ। ਹੋਰ ਵਿਦਿਆ ਭੀ ਪੜ੍ਹੇ।
ਗ) ਸੰਤਾਨ ਨੂੰ ਗੁਰਸਿੱਖੀ ਦੀ ਵਿਦਿਆ ਦਿਵਾਉਣੀ ਸਿੱਖ ਦਾ ਫ਼ੳਮਪ;ਰਜ਼ ਹੈ।
ਘ) ਕੇਸ ਲੜਕੇ ਕੇ ਜੋ ਹੋਏ ਸੋ ਉਨ੍ਹਾਂ ਦਾ ਬੁਰਾ ਨਾ ਮੰਗੇ, ਕੇਸ ਉਹੀ ਰੱਖੇ, ਨਾਮਸਿੰਘ ਰੱਖੇ। ਸਿੱਖ ਆਪਣੇ ਲੜਕੇ ਲੜਕੀਆਂ ਦੇ ਕੇਸ ਸਾਬਤ ਰੱਖੇ।
ਙ) ਸਿੱਖ ਭੰਗ, ਅਫੀਮ, ਸ਼ਰਾਬ, ਤਮਾਕੂ ਆਦਿ ਨਸ਼ੇ ਨਾ ਵਰਤੇ। ਅਮਲ ਪ੍ਰਸ਼ਾਦੇ ਦਾ ਹੀਰੱਖੇ।
ਚ) ਸਿੱਖ ਮਰਦ ਅਥਵਾ ਇਸਤ੍ਰੀ ਨੂੰ ਨੱਕ, ਕੰਨ, ਛੇਦਨਾ ਮਨ੍ਹਾਂ ਹੈ।
ਛ) ਗੁਰੂ ਕਾ ਸਿੱਖ ਕੰਨਿਆਂ ਨਾ ਮਾਰੇ, ਕੁੜੀ-ਮਾਰ ਨਾਲ ਨਾ ਵਰਤੇ।
ਜ) ਗੁਰੂ ਕਾ ਸਿੱਖ ਧਰਮ ਦੀ ਕਿਰਤ ਕਰ ਕੇ ਨਿਰਬਾਹ ਕਰੇ।
ਝ) ਗੁਰੂ ਕਾ ਸਿੱਖ ਗਰੀਬ ਦੀ ਰਸਨਾ ਨੂੰ ਗੁਰੂ ਕੀ ਗੋਲਕ ਜਾਣੇ।
ਞ) ਚੋਰੀ ਯਾਰੀ ਨਾ ਕਰੇ, ਜੂਆ ਨ ਖੇਡੇ।
ਟ) ਪਰ ਬੇਟੀ ਕੋ ਬੇਟੀ ਜਾਨੈ।
ਪਰ ਇਸਤ੍ਰੀ ਕੋ ਮਾਤ ਬਖਾਨੈ।
ਅਪਨਿ ਇਸਤ੍ਰੀ ਸੋਂ ਰਤਿ ਹੋਈ।
ਰਹਿਤਵੰਤ ਸਿੰਘ ਹੈ ਸੋਈ।
ਇਸੇ ਤਰ੍ਹਾਂ ਸਿੱਖ ਇਸਤ੍ਰੀ ਆਪਣੇ ਪਤੀਬਰਤ ਧਰਮ ‘ਚ ਰਹੇ।
ਠ) ਗੁਰੂ ਕਾ ਸਿੱਖ ਜਨਮ ਤੋਂ ਲੈ ਕੇ ਦੇਹਾਂਤ ਤਕ ਗੁਰ ਮਰਯਾਦਾ ਕਰੇ।
ਡ) ਸਿੱਖ, ਸਿੱਖ ਨੂੰ ਮਿਲਣ ਸਮੇਂ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ੳਮਪ;ਤਿਹ’ਬੁਲਾਵੇ। ਮਰਦ ਇਸਤਰੀ ਦੋਹਾਂ ਲਈ ਇਹੋ ਹੁਕਮ ਹੈ।
ਢ) ਸਿੱਖ ਇਸਤਰੀਆਂ ਲਈ ਪਰਦਾ ਜਾਂ ਘੁੰਡ ਕਰਨਾ ਉੱਚਿਤ ਨਹੀਂ।
ਣ) ਸਿੱਖ ਲਈ ਕਛਹਿਰੇ ਤੇ ਦਸਤਾਰ ਤੋਂ ਛੁਟ ਪੁਸ਼ਾਕ ਸੰਬੰਧੀ ਬਾਕੀ ਕੋਈ ਪਾਬੰਦੀਨਹੀਂ। ਸਿੱਖ ਇਸਤਰੀ ਦਸਤਾਰ ਸਜਾਏ ਜਾਂ ਨਾ ਸਜਾਏ, ਦੋਵੇਂ ਠੀਕ ਹਨ।
ਜਨਮ ਤੇ ਨਾਮ-ਸੰਸਕਾਰ
ਜਨਮ ਤੇ ਨਾਮ-ਸੰਸਕਾਰ
ੳ) ਸਿੱਖ ਦੇ ਘਰ ਬਾਲਕ ਦਾ ਜਨਮ ਹੋਣ ਮਗਰੋਂ ਜਦ ਮਾਤਾ ਉਠਣ ਬੈਠਣ ਤੇ ਇਸ਼ਨਾਨ ਕਰਨ ਦੇ ਯੋਗ ਹੋਵੇ ਤਾਂ (ਦਿਨਾਂ ਦੀ ਕੋਈ ਗਿਣਤੀ ਮੁਕੱਰਰ ਨਹੀਂ) ਟੱਬਰ ਤੇ ਸੰਬੰਧੀ ਗੁਰਦੁਆਰੇ ਕੜਾਹ ਪ੍ਰਸ਼ਾਦਿ ਲੈ ਕੇ ਜਾਣ ਜਾਂ ਕਰਾਉਣ ਅਤੇ ਗੁਰੂ ਜੀ ਦੇ ਹਜ਼ੂਰ ‘ਪਰਮੇਸਰਿ ਦਿਤਾ ਬੰਨਾ’ (ਸੋਰਠਿ ਮ: 5) ‘ਸਤਿਗੁਰੂ ਸਾਚੈ ਦੀਆ ਭੇਜਿ’ (ਆਸਾ ਮ:5) ਆਦਿ ਖੁਸ਼ੀ ਤੇ ਧੰਨਵਾਦ ਵਾਲੇ ਸ਼ਬਦ ਪੜ੍ਹਨ, ਉਪ੍ਰੰਤ, ਜੇਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਰੱਖਿਆ ਹੋਵੇ ਤਾਂ ਪਾਠ ਦਾ ਭੋਗ ਪਾਇਆ ਜਾਵੇ, ਫਿਰ ਵਾਕ ਲਿਆ ਜਾਵੇ। ਵਾਕ ਦੇ ਅਰੰਭ ਦੇ ਸ਼ਬਦ ਦਾ ਜੋ ਪਹਿਲਾ ਅੱਖਰ ਹੋਵੇ, ਉਸ ਤੋਂ ਗ੍ਰੰਥੀ ਸਿੰਘ ਬੱਚੇ ਦਾ ਨਾਮ ਤਜਵੀਜ਼ ਕਰੇ ਅਤੇ ਸੰਗਤ ਦੀ ਪ੍ਰਵਾਨਗੀ ਲੈ ਕੇ ਨਾਮ ਪ੍ਰਗਟ ਕਰੇ। ਲੜਕੇ ਦੇ ਨਾਉਂ ਪਿੱਛੇ ‘ਸਿੰਘ’ ਸ਼ਬਦ ਅਤੇ ਲੜਕੀ ਦੇ ਨਾਮ ਪਿੱਛੇ ‘ਕੌਰ’ ਸ਼ਬਦ ਲਗਾਇਆ ਜਾਵੇ। ਉਪ੍ਰੰਤ, ਅਨੰਦ ਸਾਹਿਬ (ਛੇ ਪਉੜੀਆਂ) ਮਗਰੋਂ ਬੱਚੇ ਦੇ ਨਾਮ ਸੰਸਕਾਰ ਦੀ ਖੁਸ਼ੀ ਦਾ ਯੋਗ ਸ਼ਬਦਾਂ ਵਿੱਚ ਅਰਦਾਸਾ ਕਰ ਕੇ ਕੜਾਹ ਪ੍ਰਸ਼ਾਦਿ ਵਰਤਾਇਆ ਜਾਵੇ।
ਅ) ਜਨਮ ਦੇ ਸੰਬੰਧ ਵਿਚ ਖਾਣ-ਪੀਣ ਵਿਚ ਕੋਈ ਸੂਤਕ ਦਾ ਭਰਮ ਨਹੀਂ ਕਰਨਾ, ਕਿਉਂਕਿ:
“ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ॥
ਖਾਣਾ ਪੀਣਾ ਪਵਿਤ੍ਰ ਹੈ ਦਿਤੋਨੁ ਰਿਜਕੁ ਸੰਬਾਹਿ॥”
ੲ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲ ਤੋਂ ਚੋਲਾ ਬਣਾ ਕੇ ਪਾਉਣਾ ਆਦਿ ਮਨਮੱਤ ਹੈ।
ਅਨੰਦ ਸੰਸਕਾਰ
ਅਨੰਦਸੰਸਕਾਰ
ੳ) ਸਿੱਖਸਿੱਖਣੀ ਦਾ ਵਿਆਹ, ਬਿਨਾਂ ਜ਼ਾਤ-ਪਾਤ, ਗੋਤ ਵਿਚਾਰੇ ਦੇ ਹੋਣਾ ਚਾਹੀਏ।
ਅ) ਸਿੱਖ ਦੀ ਪੁੱਤਰੀ ਦਾ ਵਿਆਹ ਸਿੱਖ ਨਾਲ ਹੀ ਹੋਵੇ।
ੲ) ਸਿੱਖ ਦਾ ਵਿਆਹ ‘ਅਨੰਦ’ ਰੀਤੀ ਨਾਲ ਕਰਨਾ ਚਾਹੀਏ।
ਸ) ਲੜਕੀ ਲੜਕੇ ਦਾ ਵਿਆਹ ਬਚਪਨ ਵਿੱਚ ਕਰਨਾ ਵਿਵਰਜਿਤ ਹੈ।
ਹ) ਜਦ ਲੜਕੀ ਸ਼ਰੀਰ, ਮਨ ਤੇ ਆਚਾਰ ਕਰਕੇ ਵਿਆਹ ਕਰਨ ਦੇ ਯੋਗ ਹੋ ਜਾਵੇ, ਤਾਂ ਕਿਸੇਯੋਗ ਸਿੱਖ ਨਾਲ ‘ਅਨੰਦ’ ਪੜ੍ਹਾਇਆ ਜਾਵੇ।
ਕ) ‘ਅਨੰਦ’ ਤੋਂ ਪਹਿਲਾਂ ਕੁੜਮਾਈ ਦੀ ਰਸਮ ਜ਼ਰੂੁਰੀ ਨਹੀਂ, ਪਰ ਜੇ ਕਰਨੀ ਹੋਵੇ ਤਾਂਲੜਕੀ ਵਾਲੇ ਕਿਸੇ ਦਿਨ ਸੰਗਤ ਜੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜ਼ੂਰ ਅਰਦਾਸਾਸੋਧ ਕੇ ਇਕ ਕ੍ਰਿਪਾਨ, ਕੜਾ, ਤੇ ਕੁਝ ਮਿੱਠਾ ਲੜਕੇ ਦੇ ਪੱਲੇ ਪਾ ਦੇਣ।
ਖ) ‘ਅਨੰਦ’ਦਾ ਦਿਨ ਮੁਕਰੱਰ ਕਰਨ ਲੱਗਿਆਂ ਕੋਈ ਥਿਤਿ-ਵਾਰ, ਚੰਗੇ-ਮੰਦੇ ਦਿਨ ਦੀ ਖੋਜਕਰਨ ਲਈ ਪੱਤ੍ਰੀ ਵਾਚਣਾ ਮਨਮਤ ਹੈ। ਕੋਈ ਦਿਨ ਜੋ ਦੋਹਾਂ ਧਿਰਾਂ ਨੂੰ ਆਪਸ ਵਿੱਚ ਸਲਾਹਕਰ ਕੇ ਚੰਗਾ ਦਿੱਸੇ, ਨਿਯਤ ਕਰ ਲੈਣਾ ਚਾਹੀਏ।
ਗ) ਸਿਹਰਾ, ਮੁਕਟ ਜਾਂ ਗਾਨਾ ਬੰਨ੍ਹਣਾ, ਪਿੱਤਰ ਪੂਜਣੇ, ਕੱਚੀ ਲੱਸੀ ਵਿਚ ਪੈਰ ਪਾਉਣਾ,ਬੇਰੀ ਜਾਂ ਜੰਡੀ ਵੱਡਣੀ, ਘੜੋਲੀ ਭਰਨੀ, ਰੁਸ ਕੇ ਜਾਣਾ, ਛੰਦ ਪੜ੍ਹਨੇ, ਹਵਨ ਕਰਨਾ, ਵੇਦੀਗੱਡਣੀ, ਵੇਸਵਾ ਦਾ ਨਾਚ, ਸ਼ਰਾਬ ਆਦਿ ਮਨਮਤ ਹੈ।
ਘ) ਜਿਤਨੇ ਥੋੜ੍ਹੇ ਆਦਮੀ ਲੜਕੀ ਵਾਲਾ ਮੰਗਾਵੇ, ਉਤਨੇ ਨਾਲ ਲੈ ਕੇ ਲੜਕਾ ਸਹੁਰੇ ਘਰਜਾਵੇ, ਦੋਹੀਂ ਪਾਸੀਂ ਗੁਰਬਾਣੀ ਦੇ ਸ਼ਬਦ ਗਾਏ ਜਾਣ ਤੇ ‘ਫ਼ੳਮਪ;ਤਹ’ ਗਜਾਈ ਜਾਵੇ।
ਙ) ਵਿਆਹ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜ਼ੂਰ ਦੀਵਾਨ ਲਗੇ। ਸੰਗਤ ਜਾਂ ਰਾਗੀਕੀਰਤਨ ਕਰਨ।ਫਿਰ ਲੜਕੀ ਤੇ ਲੜਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜ਼ੂਰ ਬਿਠਾਏ ਜਾਣ।ਲੜਕੀ, ਲੜਕੇ ਦੇ ਖੱਬੇ ਪਾਸੇ ਬੈਠੇ। ਸੰਗਤ ਦੀ ਆਗਿਆ ਲੈ ਕੇ ‘ਅਨੰਦ’ ਪੜ੍ਹਾਉਣ ਵਾਲਾਸਿੱਖ (ਮਰਦ ਜਾਂ ਇਸਤਰੀ) ਲੜਕੇ ਲੜਕੀ ਤੇ ਉਨ੍ਹਾਂ ਦਿਆਂ ਮਾਪਿਆਂ ਜਾਂ ਸਰਬਰਾਹਾਂ ਨੂੰਖੜ੍ਹਾ ਕਰ ਕੇ ‘ਅਨੰਦ’ ਦੇ ਅਰੰਭ ਦਾ ਅਰਦਾਸਾ ਸੋਧੇ। ਫਿਰ ਉਹ ਲੜਕੇ ਲੜਕੀ ਨੂੰ ਗੁਰਮਿਤਅਨੁਸਾਰ ਗ੍ਰਹਿਸਤ ਧਰਮ ਦੇ ਫ਼ੳਮਪ;ਰਜ਼ਾਂ ਦਾ ਉਪਦੇਸ਼ ਕਰੇ।ਪਹਿਲੇ, ਦੋਹਾਂ ਨੂੰ ਸਾਂਝਾਉਪਦੇਸ਼ ਕਰੇ। ਇਸ ਵਿਚ ਸੂਹੀ ਰਾਗ ਦੀਆਂ ਲਾਵਾਂ ਦੇ ਭਾਵ ਅਨੁਸਾਰ ਪਤੀ-ਪਤਨੀ ਦੇ ਸਬੰਧਨੂੰ ਜੀਵ ਤੇ ਪ੍ਰਮਾਤਮਾ ਦੇ ਪਿਆਰ ਦੇ ਨਮੂਨੇ ਉਤੇ ਢਾਲਣ ਦੀ ਵਿਧੀ ਦੱਸੇ।ਆਪਸ ਵਿਚਪ੍ਰੇਮ ਦਵਾਰਾ “ਏਕ ਜੋਤਿ ਦੁਇ ਮੂਰਤੀ” ਹੋਣਾ ਦੱਸੇ ਤੇ ਇਕੁਰ ਗ੍ਰਹਿਸਤਧਰਮ ਨਿਬਾਹੁੰਦੇ ਹੋਏ ਆਪਣੇ ਸਾਂਝੇ ਭਰਤਾ ‘ਅਕਾਲ ਪੁਰਖ’ਨਾਲ ਇਕਮਿਕ ਹੋਣਾਦ੍ਰਿੜ੍ਹਾਵੇ। ਦੋਹਾਂ ਨੇ ਇਸ ਸੰਜੋਗ ਨੂੰ ਮਨੁੱਖਾ ਜਨਮ ਦੀ ਯਾਤਰਾ ਨੂੰ ਸਫਲਤਾ ਨਾਲਨਿਬਾਹੁਣ ਦਾ ਸਾਧਨ ਬਨਾਉਣਾ ਹੈ।ਦੋਹਾਂ ਨੇ ਇਸ ਸੰਜੋਗ ਦੇ ਰਾਹੀਂ ਪਵਿੱਤਰ ਤੇਗੁਰਮੁਖੀ ਜੀਵਨ ਬਿਤਾਉਣਾ ਹੈ।ਫਿਰ ਲੜਕੇ ਤੇ ਲੜਕੀ ਨੂੰ ਆਪੋ ਆਪਣੇ ਵਖੋ-ਵਖਰੇ,ਗ੍ਰਹਿਸਤ ਧਰਮ ਦੇ ਫ਼ੳਮਪ;ਰਜ਼ ਦੱਸੇ ਜਾਣ।ਵਰ ਨੂੰ ਦੱਸਿਆ ਜਾਵੇ ਕਿ ਲੜਕੀ ਵਾਲਿਆਂ ਨੇਤੁਹਾਨੂੰ ਹੀ ਸਭ ਤੋਂ ਵਧੀਕ ਯੋਗ ਜਾਣ ਕੇ ਵਰ ਚੁਣਿਆ ਹੈ। ਆਪ ਨੇ ਆਪਣੀ ਪਤਨੀ ਨੂੰਅਰਧੰਗੀ ਜਾਣ ਕੇ ਸਾਰੀਆਂ ਅਵਸਥਾਂ ਵਿਚ ਇਕੋ ਜਿਹਾ ਪਿਆਰ ਕਰਨਾ ਹੈ ਤੇ ਵੰਡ ਛਕਣਾ ਹੈ।ਏਸ ਦੇ ਸਰੀਰ ਤੇ ਇੱਜ਼ਤ ਦੇ ਰਾਖੇ ਤੁਸੀਂ ਹੋ। ਇਸਤਰੀ-ਬਰਤ ਧਰਮ ਵਿਚ ਪੱਕੇ ਰਹਿਣਾ।ਇਸ ਦੇ ਮਾਤਾ ਪਿਤਾ ਤੇ ਸੰਬੰਧੀਆਂ ਨੂੰ ਆਪਣੇ ਮਾਤਾ-ਪਿਤਾ ਤੇ ਸੰਬੰਧੀਆਂ ਤੁੱਲ ਆਦਰਦੇਣਾ। ਕੰਨਿਆਂ ਨੂੰ ਦੱਸਿਆ ਜਾਵੇ ਕਿ ਆਪ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸੰਗਤ ਦੇਹਜ਼ੂਰ ਇਸ ਸੱਜਣ ਦੇ ਲੜ ਲਾਇਆ ਜਾਂਦਾ ਹੈ। ਆਪ ਇਨ੍ਹਾਂ ਦੇ ‘ਨਿਰਮਲ ਭਉ’ ਵਿਚਰਹਿੰਦੇ ਹੋਏ ਇਨ੍ਹਾਂ ਨੂੰ ਹੀ ਆਪਣੇ ਸਾਰੇ ਪ੍ਰੇਮ ਤੇ ਸ਼ਰਧਾ ਦਾ ਮਾਲਕ ਸਮਝਣਾ, ਦੁਖਸੁਖ, ਦੇਸ ਪਰਦੇਸ ਵਿਚ ਆਪਣੇ ਪਤੀ-ਬਰਤ ਧਰਮ ਵਿਚ ਪੱਕੇ ਰਹਿਣਾ, ਸੇਵਾ ਕਰਨੀ। ਇਨ੍ਹਾਂਦੇ ਮਾਤਾ ਪਿਤਾ ਤੇ ਸੰਬੰਧੀਆਂ ਨੂੰ ਆਪਣੇ ਮਾਤਾ ਪਿਤਾ ਤੇ ਸੰਬੰਧੀਆਂ ਵਾਂਗਜਾਣਨਾ।ਉਪਦੇਸ਼ ਦੀਆਂ ਗੱਲਾਂ ਪ੍ਰਵਾਨ ਕਰਦੇ ਹੋਏ ਵਰ ਤੇ ਕੰਨਿਆਂ ਦੋਵੇਂ ਸ੍ਰੀ ਗੁਰੂਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣ। ਫਿਰ ਲੜਕੀ ਦਾ ਪਿਤਾ ਜਾਂ ਮੁਖੀ ਸੰਬੰਧੀ ਲੜਕੇ ਦਾਪੱਲਾ ਲੜਕੀ ਦੇ ਹੱਥ ਫੜਾਵੇ ਤੇ ਤਾਬਿਆ ਬੈਠਾ ਸੱਜਣ ਸੂਹੀ ਮਹਲਾ 4 ਵਿਚ ਦਿਤੀਆਂ ਲਾਵਾਂਦਾ ਪਾਠ ਸੁਣਾਵੇ। ਹਰੇਕ ਲਾਂਵ ਦਾ ਪਾਠ ਹੋਣ ਮਗਰੋਂ ਅੱਗੇ ਵਰ ਤੇ ਪਿੱਛੇ ਕੰਨਿਆਂ, ਵਰਦਾ ਪੱਲਾ ਫੜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਚਾਰ ਪ੍ਰਕਰਮਾਂ ਕਰਨ। ਪ੍ਰਕਰਮਾਂ ਕਰਨ ਸਮੇਂਰਾਗੀ ਜਾਂ ਸੰਗਤ ਲਾਵਾਂ ਨੂੰ ਕ੍ਰਮ ਅਨੁਸਾਰ ਸੁਰ ਨਾਲ ਗਾਈ ਜਾਣ ਅਤੇ ਵਰ ਕੰਨਿਆਂ ਹਰ ਇਕਲਾਂਵ ਮਗਰੋਂ ਮੱਥਾ ਟੇਕ ਕੇ ਅਗਲੀ ਲਾਂਵ ਸੁਣਨ ਲਈ ਖੜ੍ਹੇ ਹੋ ਜਾਣ। ਉਪਰੰਤ ਮੱਥਾ ਟੇਕਕੇ ਆਪਣੀ ਥਾਂ ਤੇ ਬੈਠ ਜਾਣ ਤੇ ਰਾਗੀ ਸਿੰਘ ਜਾਂ ਅਨੰਦ ਕਰਾਉਣ ਵਾਲਾ ਅਨੰਦ ਸਾਹਿਬਦੀਆਂ ਪਹਿਲੀਆਂ ਪੰਜ ਪਉੜੀਆਂ ਤੇ ਅੰਤਲੀ ਪਉੜੀ ਦਾ ਪਾਠ ਕਰੇ। ਫਿਰ ‘ਅਨੰਦ’ ਦੀਸਮਾਪਤੀ ਦਾ ਅਰਦਾਸਾ ਸੋਧਿਆ ਜਾਵੇ ਤੇ ਕੜਾਹ ਪ੍ਰਸ਼ਾਦਿ ਵਰਤਾਇਆ ਜਾਵੇ।
ਚ) ਅਨਮਤ ਵਾਲਿਆਂ ਦਾ ਵਿਆਹ ‘ਅਨੰਦ’ ਰੀਤੀ ਨਾਲ ਨਹੀਂ ਹੋ ਸਕਦਾ।
ਛ) ਲੜਕੇ ਜਾਂ ਲੜਕੀ ਦਾ ਸੰਜੋਗ ਪੈਸਾ ਲੈ ਕੇ ਨਾ ਕਰੇ।
ਜ) ਜੇ ਬਾਲਕੀ ਦੇ ਮਾਪੇ ਕਦਾਂਚ ਸੱਬਬ ਪਾਇ ਕੈ ਬਾਲਕੀ ਦੇ ਗ੍ਰਹਿ ਵਿਖੇ ਜਾਣ ਅਤੇ ਉਥੇਪ੍ਰਸ਼ਾਦਿ ਤਿਆਰ ਹੋਵੇ, ਤਾਂ ਖਾਣ ਤੋਂ ਸੰਕੋਚਣਾ ਨਹੀਂ। ਅੰਨ ਨਾ ਖਾਣਾ ਸਭ ਭਰਮ ਹੈ।ਖਾਲਸੇ ਨੂੰ, ਖਾਣਾ ਖਲਾਵਣਾ ਸ੍ਰੀ ਗੁਰੂ ਬਾਬੇ ਅਕਾਲ ਪੁਰਖ ਬਖਸ਼ਿਆ ਹੈ। ਬੇਟੀ ਬੇਟੇਵਾਲੇ ਆਪਸ ਵਿਚ ਖਾਂਦੇ ਰਹਿਣ, ਇਸੇ ਵਾਸਤੇ, ਜੋ ਗੁਰੂ ਨੇ ਦੋਵੇਂ ਸਾਕ ਇਕ ਕੀਤੇ ਹੈਨ।
ਝ) ਜਿਸ ਇਸਤਰੀ ਦਾ ਭਰਤਾ ਕਾਲ-ਵੱਸ ਹੋ ਜਾਵੇ, ਉਹ ਚਾਹੇ ਤਾਂ ਯੋਗ ਵਰ ਦੇਖ ਕੇ ਪੁਨਰਸੰਜੋਗ ਕਰ ਲਵੇ। ਸਿੱਖ ਦੀ ਇਸਤਰੀ ਮਰ ਜਾਵੇ ਤਾਂ ਉਸ ਲਈ ਭੀ ਇਹੋ ਹੁਕਮ ਹੈ।
ਙ) ਪੁਨਰ ਵਿਆਹ ਦੀ ਵੀ ਇਹੋ ਰੀਤ ਹੈ, ਜੋ ‘ਆਨੰਦ’ ਲਈ ਉਤੇ ਦੱਸੀ ਹੈ।
ਟ) ਆਮ ਹਾਲਤਾਂ ਵਿਚ ਸਿੱਖ ਨੂੰ ਇਕ ਇਸਤਰੀ ਦੇ ਹੁੰਦਿਆਂ ਦੂਜਾ ਵਿਆਹ ਨਹੀਂ ਕਰਨਾਚਾਹੀਏ।
ਠ) ਅੰਮ੍ਰਿਧਾਰੀ ਸਿੰਘ ਨੂੰ ਚਾਹੀਦਾ ਹੈ ਕਿ ਆਪਣੀ ਸਿੰਘਣੀ ਨੂੰ ਭੀ ਅੰਮ੍ਰਿਤ ਛਕਾਲਵੇ।
ਮਿਰਤਕ ਸੰਸਕਾਰ
ਮਿਰਤਕਸੰਸਕਾਰ
ੳ) ਪ੍ਰਾਣੀ ਨੂੰ ਮਰਨ ਵੇਲੇ-ਜੇ ਮੰਜੇ ਤੇ ਹੋਵੇ ਤਾਂ – ਹੇਠ ਨਹੀਂ ਉਤਾਰਨਾ, ਦੀਵਾ-ਵੱਟੀ, ਗਉ ਮਣਸਾਉਣਾ ਜਾਂ ਹੋਰਕੋਈ ਮਨਮਤ ਸੰਸਕਾਰ ਨਹੀਂ ਕਰਨਾ। ਕੇਵਲ ਗੁਰਬਾਣੀ ਦਾ ਪਾਠ ਕਰਨਾ ਜਾਂ’ਵਾਹਿਗੁਰੂ”ਵਾਹਿਗੁਰੂ’ ਕਰਨਾ।
ਅ) ਪ੍ਰਾਣੀ ਦੇ ਦੇਹ ਤਿਆਗਣ ‘ਤੇ ਧਾਹ ਨਹੀਂ ਮਾਰਨੀ, ਪਿੱਟਣਾ, ਜਾਂ ਸਿਆਪਾ ਨਹੀਂਕਰਨਾ,ਮਨ ਨੂੰ ਵਾਹਿਗੁਰੂ ਦੀ ਰਜ਼ਾ ਵਿਚ ਲਿਆਉਣ ਲਈ ਗੁਰਬਾਣੀ ਦਾ ਪਾਠ ਜਾਂ ਵਾਹਿਗੁਰੂਦਾ ਜਾਪ ਕਰੀ ਜਾਣਾ ਚੰਗਾ ਹੈ।
ੲ) ਪ੍ਰਾਣੀ ਭਾਵੇਂ ਛੋਟੀ ਤੋਂ ਛੋਟੀ ਉਮਰ ਦਾ ਹੋਵੇ, ਸੋ ਭੀ ਸਸਕਾਰਨਾ ਚਾਹੀਏ।ਜਿਥੇਸਸਕਾਰ ਦਾ ਪ੍ਰਬੰਧ ਨਾ ਹੋ ਸਕੇ ਉਥੇ ਜਲ ਪ੍ਰਵਾਹ ਜਾਂ ਹੋਰ ਤਰੀਕਾ ਵਰਤਣ ਤੋਂ ਸ਼ੰਕਾ ਨਹੀਂਕਰਨੀ।
ਸ) ਸਸਕਾਰਨ ਲਈ ਦਿਨ ਜਾਂ ਰਾਤ ਦਾ ਭਰਮ ਨਹੀਂ ਕਰਨਾ।
ਹ) ਮ੍ਰਿਤਕ ਸਰੀਰ ਨੂੰ ਇਸ਼ਨਾਨ ਕਰਾ ਕੇ ਸੁਅੱਸ਼ ਬਸਤ੍ਰ ਪਾਏ ਜਾਣ ਤੇ ਕਕਾਰ ਜੁਦਾ ਨਕੀਤੇ ਜਾਣ।ਫਿਰ ਤਖ਼ਤੇ ਉਤੇ ਪਾ ਕੇ ਚਲਾਣੇ ਦਾ ਅਰਦਾਸਾ ਸੋਧਿਆ ਜਾਵੇ। ਫਿਰ ਅਰਥੀ ਨੂੰਚੁੱਕ ਕੇ ਸ਼ਮਸ਼ਾਨ ਭੂਮੀ ਵੱਲ ਲਿਜਾਇਆ ਜਾਵੇ। ਨਾਲ ਵੈਰਾਗਮਈ ਸ਼ਬਦਾਂ ਦਾ ਉਚਾਰਨ ਕੀਤਾਜਾਵੇ। ਸਸਕਾਰ ਦੀ ਥਾਂ ‘ਤੇ ਪਹੁੰਚ ਕੇ ਚਿਖਾ ਰਚੀ ਜਾਵੇ।ਫਿਰ ਸਰੀਰ ਨੂੰ ਅਗਨੀ ਭੇਟਾਕਰਨ ਲਈ ਅਰਦਾਸਾ ਸੋਧਿਆ ਜਾਵੇ। ਫਿਰ ਪ੍ਰਾਣੀ ਨੂੰ ਅੰਗੀਠੇ ਉਤੇ ਰੱਖ ਕੇ ਪੁ ੱਤਰ ਜਾਂਕੋਈ ਹੋਰ ਸੰਬੰਧੀ ਜਾਂ ਹਿਤੂ ਆਦਿ ਅਗਨੀ ਲਾ ਦੇਵੇ। ਸੰਗਤ ਕੁਝ ਵਿਥ ਤੇ ਬਹਿ ਕੇਕੀਰਤਨ ਕਰੇ ਜਾਂ ਵੈਰਾਗਮਈ ਸ਼ਬਦ ਪੜ੍ਹੇ। ਜਦ ਅੰਗੀਠਾ ਪੂਰੀ ਤਰ੍ਹਾਂ ਬਲ ਉਠੇ ਤਾਂ ( ਕਪਾਲਿਕਿਰਿਆ ਆਦਿ ਕਰਨਾ ਮਨਮਤ ਹੈ), ਕੀਰਤਨ ਸੋਹਿਲੇ ਦਾ ਪਾਠ ਕਰ ਕੇ ਅਰਦਾਸਾ ਸੋਧ ਕੇਸੰਗਤ ਮੁੜ ਆਵੇ। ਘਰ ਆ ਕੇ ਜਾਂ ਲਾਗੇ ਦੇ ਗੁਰਦੁਆਰੇ ਵਿਚ ਪ੍ਰਾਣੀ ਨਮਿਤ ਸ੍ਰੀ ਗੁਰੂਗ੍ਰੰਥ ਸਾਹਿਬ ਜੀ ਦਾ ਪਾਠ ਰੱਖਿਆ ਜਾਵੇ ਤੇ ਅਨੰਦ ਸਾਹਿਬ (ਛੇ ਪਉੜੀਆਂ) ਦਾ ਪਾਠ ਕਰਕੇ ਅਰਦਾਸਾ ਦਸਵੇਂ ਦਿਨ ਹੋਵੇ। ਜੇ ਦਸਵੇਂ ਦਿਨ ਨਾ ਹੋ ਸਕੇ ਤਾਂ ਹੋਰ ਕੋਈ ਦਿਨਸੰਬੰਧੀਆਂ ਦੇ ਸੌਖ ਨੂੰ ਮੁਖ ਰੱਖ ਕੇ ਨਿਯਤ ਕੀਤਾ ਜਾਵੇ। ਇਸ ਪਾਠ ਦੇ ਕਰਨ ਵਿਚ ਘਰਵਾਲੇ ਤੇ ਸੰਬੰਧੀ ਰਲ ਕੇ ਹਿੱਸਾ ਲੈਣ। ਜੇ ਹੋ ਸਕੇ ਤਾਂ ਹਰ ਰੋਜ਼ ਰਾਤ ਨੂੰ ਕੀਰਤਨ ਭੀਹੋਵੇ। ‘ਦੁਸਿਹਰੇ’ ਦੇ ਪਿਛੋਂ ਚਲਾਣੇ ਦੀ ਕੋਈ ਰਸਮ ਬਾਕੀ ਨਹੀਂ ਰਹਿੰਦੀ।
ਕ) ਮਿਰਤਕ ਪ੍ਰਾਣੀ ਦਾ ‘ਅੰਗੀਠਾ’ ਠੰਡਾ ਹੋਣ ਤੇ ਸਾਰੀ ਦੇਹ ਦੀ ਭਸਮ ਅਸਥੀਆਂ ਸਮੇਤਉਠਾ ਕੇ ਜਲ ਵਿਚ ਪ੍ਰਵਾਹ ਕਰ ਦਿੱਤੀ ਜਾਵੇ, ਜਾਂ ਉਥੇ ਹੀ ਦੱਬ ਕੇ ਜਿਮੀਂ ਬਰਾਬਰ ਕਰਦਿੱਤੀ ਜਾਵੇ। ਸਸਕਾਰ ਅਸਥਾਨ ਤੇ ਮ੍ਰਿਤਕ ਪ੍ਰਾਣੀ ਦੀ ਯਾਦਗਾਰ ਬਣਾੳੇੁਣੀ ਮਨ੍ਹਾ ਹੈ।
ਖ) ਅਧ ਮਾਰਗ, ਸਿਆਪਾ, ਫੂਹੜੀ, ਦੀਵਾ,ਪਿੰਡ, ਕਿਰਿਆ, ਸਰਾਧ, ਬੁਢਾ,ਮਰਨਾ ਆਦਿਕਰਨਾ ਮਨਮਤ ਹੈ। ਅੰਗੀਠੇ ਵਿਚੋ ਫੁੱਲ ਚੁਗ ਕੇ ਗੰਗਾ, ਪਤਾਲਪੁਰੀ, ਕਰਤਾਰਪੁਰ ਸਾਹਿਬਆਦਿਕ ਥਾਵਾਂ ਵਿਚ ਜਾ ਕੇ ਪਾਣੇ ਮਨਮਤ ਹੈ
ਹੋਰ ਰੀਤੀਆਂ
ਹੋਰ ਰੀਤੀਆ
ਇਨ੍ਹਾਂ ਸੰਸਕਾਰਾਂ ਤੋਂ ਛੁੱਟ ਸਮੇਂ ਸਮੇਂ ਜੋ ਭੀ ਖੁਸ਼ੀ ਗ਼ਮੀ ਦਾ ਮੌਕਾ ਆ ਬਣੇ (ਜਿਵੇਂ ਨਵੇਂਮਕਾਨ ਵਿਚ ਪ੍ਰਵੇਸ਼ ਕਰਨਾ, ਨਵੀਂ ਦੁਕਾਨ ਖੋਲ੍ਹਣਾ, ਬਾਲਕ ਨੂੰ ਮਦਰੱਸੇ ਪਾਉਣਾ ਆਦਿ)ਤਾਂ ਸਿੱਖ ਨੂੰ ਚਾਹੀਏ ਕਿ ਵਾਹਿਗੁਰੂ ਦੀ ਸਹਾਇਤਾ ਲਈ ਅਰਦਾਸਾ ਸੋਧੇ। ਸਿੱਖੀ ਵਿਚਸਾਰੇ ਸੰਸਕਾਰਾਂ ਦਾ ਜ਼ਰੂੁਰੀ ਅੰਗ ਬਾਣੀ ਦਾ ਪਾਠ ਤੇ ਅਰਦਾਸਾ ਹੈ।
ਸੇਵਾ
ਸੇਵਾ ਸਿੱਖ ਧਰਮ ਦਾ ਇਕ ਉੱਘਾ ਅੰਗ ਹੈ। ਇਸ ਨੂੰ ਨਮੂਨੇ ਮਾਤ੍ਰ ਸਿਖਾਉਣ ਲਈ ਗੁਰਦੁਆਰਿਆਂ ‘ਚ ਹੀ ਪ੍ਰਬੰਧ ਕੀਤਾ ਹੁੰਦਾ ਹੈ। ਸਾਧਾਰਨ ਰੂਪ ਇਸ ਦੇ ਇਹ ਹਨ-ਗੁਰਦੁਆਰੇ ਦਾ ਝਾੜੂ, ਲੇਪਣ, ਸੰਗਤਾਂ ਦੀ ਪਾਣੀ ਪੱਖੇ ਦੀ ਸੇਵਾ, ਲੰਗਰ ਦੀ ਸੇਵਾ, ਜੋੜੇ ਝਾੜਨਾ ਆਦਿ।
ੳ) ਗੁਰੂ ਕਾ ਲੰਗਰ- ਇਸ ਦੇ ਦੋ ਭਾਵ ਹਨ, ਇਕ ਸਿੱਖਾਂ ਨੂੰ ਸੇਵਾ ਸਿਖਾਉਣਾ, ਦੂਜਾ,ਊਚ-ਨੀਚ, ਛੂਤ-ਛਾਤ ਦਾ ਭਰਮ ਮਿਟਾਉਣਾ।
ਅ) ਗੁਰੂ ਕੇ ਲੰਗਰ ਵਿਚ ਬੈਠ ਕੇ ਊਚ-ਨੀਚ, ਕਿਸੇ ਜ਼ਾਤ ਜਾਂ ਵਰਣ ਦਾ ਪ੍ਰਾਣੀ ਪ੍ਰਸ਼ਾਦ ਛਕ ਸਕਦਾ ਹੈ। ਪੰਗਤ ਵਿਚ ਬਿਠਾਣ ਲੱਗਿਆਂ ਕਿਸੇ ਦੇਸ਼, ਵਰਣ, ਜ਼ਾਤ ਜਾਂ ਮਜ੍ਹਬ ਦਾ ਵਿਤਕਰਾ ਨਹੀਂ ਕਰਨਾ। ਹਾਂ, ਇਕ ਥਾਲੀ ਵਿਚ ਕੇਵਲ ਅੰਮ੍ਰਿਧਾਰੀ ਸਿੱਖ ਹੀ ਛਕ ਸਕਦੇ ਹਨ।
ਪੰਥਕ ਰਹਿਣੀ
1. ਗੁਰੂ ਪੰਥ
2. ਅੰਮ੍ਰਿਤ ਸੰਸਕਾਰ
3. ਤਨਖਾਹ ਲਾਉਣ ਦੀ ਵਿਧੀ
4. ਗੁਰਮਤਾ ਕਰਨ ਦੀ ਵਿਧੀ
5. ਸਥਾਨਕ ਫੈਸਲਿਆਂ ਦੀ ਅਪੀਲ
1. ਗੁਰੂ ਪੰਥ
ਸੇਵਾ, ਕੇਵਲ ਪੱਖੇ ਲੰਗਰ ਆਦਿ ‘ਤੇ ਹੀ ਨਹੀਂ ਮੁਕ ਜਾਂਦੀ, ਸਿੱਖ ਦੀ ਸਾਰੀ ਜ਼ਿੰਦਗੀ ਪਰਉਪਕਾਰ ਵਾਲੀ ਹੈ। ਸੇਵਾ, ਸਫਲ ਉਹ ਹੈ ਜੋ ਥੋੜ੍ਹੇ ਜਤਨ ਨਾਲ ਵਧੀਕ ਤੋਂ ਵਧੀਕ ਹੋ ਸਕੇ। ਇਹ ਗੱਲ ਜਥੇਬੰਦੀ ਦੇ ਰਾਹੀਂ ਹੋ ਸਕਦੀ ਹੈ। ਸਿੱਖ ਨੇ ਇਸ ਲਈ ਸ਼ਖਸੀ ਧਰਮ ਪੂਰਾ ਕਰਦਿਆਂ ਹੋਇਆਂ ਨਾਲ ਹੀ ਪੰਥਕ ਫਰਜ਼ ਭੀ ਪੂਰੇ ਕਰਨੇ ਹਨ। ਇਸ ਜਥੇਬੰਦੀ ਦਾ ਨਾਂ ਪੰਥ ਹੈ। ਹਰਇਕ ਸਿੱਖ ਨੇ ‘ਪੰਥ’ ਦਾ ਇਕ ਅੰਗ ਹੋ ਕੇ ਭੀ ਆਪਣਾ ਧਰਮ ਨਿਭਾਉਣਾ ਹੈ।
ੳ) ‘ਗੁਰੂ ਪੰਥ’: ਤਿਆਰ-ਬਰ-ਤਿਆਰ ਸਿੰਘਾਂ ਦੇ ਸਮੁੱਚੇ ਸਮੂਹ ਨੂੰ ‘ਗੁਰੂ ਪੰਥ’ਆਖਦੇ ਹਨ। ਇਸ ਦੀ ਤਿਆਰੀ ਦਸਾਂ ਗੁਰੂ ਸਾਹਿਬਾਨ ਨੇ ਕੀਤੀ ਅਤੇ ਦਸਮ ਗੁਰੂ ਜੀ ਨੇ ਇਸ ਦਾ ਅੰਤਮ ਸਰੂਪ ਬੰਨ੍ਹ ਕੇ ਗੁਰਿਆਈ ਸੌਪੀ।
੨. ਅੰਮ੍ਰਿਤ ਸੰਸਕਾਰ
(ੳ) ਅੰਮ੍ਰਿਤ ਛਕਾਣ ਲਈ ਇਕ ਖਾਸ ਅਸਥਾਨ ’ਤੇ ਪ੍ਰਬੰਧ ਹੋਵੇ। ੳਥੇ ਆਮ ਲੋਕਾਂ ਦਾ ਲਾਂਘਾ ਨਾ ਹੋਵੇ।
(ਅ) ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਰਕਾਸ਼ ਹੋਵੇ। ਘੱਟ ਤੋਂ ਘੱਟ ਛੇ ਤਿਆਰ-ਬਰ-ਤਿਆਰ ਸਿੰਘ ਹਾਜ਼ਰ ਹੋਣ, ਜਿਨ੍ਹਾਂ ’ਚੋਂਇਕ ਤਾਬਿਆ ਬੈਠੇ ਤੇ ਬਾਕੀ ਪੰਜ ਅੰਮ੍ਰਿਤ ਛਕਾਣ ਲਈ ਹੋਣ। ਇਨ੍ਹਾਂ ਵਿਚ ਸਿੰਘਣੀਆਂ ਭੀ ਹੋ ਸਕਦੀਆਂ ਹਨ। ਇਨ੍ਹਾਂ ਸਾਰਿਆਂ ਨੇ ਕੇਸੀਂ ਇਸ਼ਨਾਨ ਕੀਤਾ ਹੋਵੇ।
(ੲ) ਇੰਨ੍ਹਾਂ ਪੰਜਾਂ ਪਿਅਰਿਆਂ ਵਿਚ ਕੋਈ ਅੰਗ-ਹੀਣ (ਅੰਨ੍ਹਾਂ, ਕਾਣਾ, ਲੰਙਾ, ਲੂਲ੍ਹਾ ਜਾਂ ਦੀਰਘ ਰੋਗ ਵਾਲਾ) ਨਾ ਹੋਵੇ। ਕੋਈ ਤਨਖਾਹੀਆ ਨਾ ਹੋਵੇ। ਸਾਰੇ ਤਿਆਰ-ਬਰ-ਤਿਆਰ ਦਰਸ਼ਨੀ ਸਿੰਘ ਹੋਣ। ।
(ਸ) ਹਰ ਦੇਸ਼, ਹਰ ਮਜ਼੍ਹਬ ਤੇ ਜਾਤੀ ਦੇ ਹਰ ਇਸਤ੍ਰੀ ਪੁਰਸ਼ ਨੂੰ ਅੰਮ੍ਰਿਤ ਛਕਣ ਦਾ ਅਧਿਕਾਰ ਹੈ, ਜੋ ਸਿੱਖ ਧਰਮ ਗ੍ਰਹਿਣ ਕਰਨ ’ਤੇ ਉਸ ਦੇ ਅਸੂਲਾਂ ਉਪਰ ਚੱਲਣ ਦਾ ਪ੍ਰਣ ਕਰੇ। ਬਹੁਤ ਛੋਟੀ ਅਵਸਥਾ ਦਾ ਨਾ ਹੋਵੇ, ਹੋਸ਼ ਸੰਭਾਲੀ ਹੋਵੇ, ਅੰਮ੍ਰਿਤ ਛਕਣ ਵਾਲੇ ਹਰੇਕ ਪ੍ਰਾਣੀ ਨੇ ਕੇਸੀਂ ਇਸ਼ਨਾਨ ਕੀਤਾ ਹੋਵੇ ਅਤੇ ਹਰ ਇਕ ਪੰਜ ਕਕਾਰ (ਕੇਸ, ਕ੍ਰਿਪਾਨ ਗਾਤਰੇ ਵਾਲੀ, ਕਛਹਿਰਾ, ਕੰਘਾ, ਕੜਾ) ਦਾ ਧਾਰਨੀ ਹੋਵੇ। ਅਨਮਤ ਦਾ ਕੋਈ ਚਿੰਨ੍ਹ ਨਾ ਹੋਵੇ, ਸਿਰ ਨੰਗਾ ਜਾਂ ਟੋਪੀ ਨਾ ਹੋਵੇ, ਛੇਦਕ ਗਹਿਣੇ ਕੋਈ ਨਾ ਹੋਣ। ਅਦਬ ਨਾਲ ਹੱਥ ਜੋੜ ਕੇ ਸ੍ਰੀ ਗੁਰੂ ਜੀ ਦੇ ਹਜ਼ੂਰ ਖੜ੍ਹੇ ਹੋਣ।
(ਹ) ਜੇ ਕਿਸੇ ਨੇ ਕੁਰਹਿਤ ਕਰਨ ਕਰਕੇ ਮੁੜ ਅੰਮ੍ਰਿਤ ਛਕਣਾ ਹੋਵੇ ਤਾਂ ਉਸ ਨੂੰ ਅੱਡ ਕਰ ਕੇ ਸੰਗਤ ਵਿਚ ਪੰਜ ਪਿਅਰੇ ਤਨਖਾਹ ਲਾ ਲੈਣ।
(ਕ) ਅੰਮ੍ਰਿਤ ਛਕਾਉਣ ਵਾਲੇ ਪੰਜ ਪਿਆਰਿਆਂ ’ਚੋਂ ਕੋਈ ਇਕ ਸਜਣ ਅੰਮ੍ਰਿਤ ਛਕਣ ਦੇ ਅਭਿਲਾਖੀਆਂ ਨੂੰ ਸਿੱਖ ਧਰਮ ਦੇ ਅਸੂਲ ਸਮਝਾਵੇ- ਸਿੱਖ ਧਰਮ ਵਿਚ ਕਿਰਤਮ ਦੀ ਪੂਜਾ ਤਿਆਗ ਕੇ ਇਕ ਕਰਤਾਰ ਦੀ ਪ੍ਰੇਮਾ-ਭਗਤੀ ਤੇ ਉਪਾਸ਼ਨਾ ਦੱਸੀ ਹੈ। ਇਸ ਦੀ ਪੂਰਨਤਾ ਲਈ ਗੁਰਬਾਣੀ ਦਾ ਅਭਿਆਸ, ਸਾਧ ਸੰਗਤ ਤੇ ਪੰਥ ਦੀ ਸੇਵਾ, ਉਪਕਾਰ, ਨਾਮ ਦਾ ਪ੍ਰੇਮ ਅਤੇ ਅੰਮ੍ਰਿਤ ਛਕ ਕੇ ਰਹਿਤ-ਬਹਿਤ ਰੱਖਣਾ ਮੁਖ ਸਾਧਨ ਹਨ, ਆਦਿ, ਕੀ ਤੁਸੀਂ ਇਸ ਧਰਮ ਨੂੰ ਖੁਸ਼ੀ ਨਾਲ ਕਬੂਲ ਕਰਦੇ ਹੋ ?
(ਖ) “ਹਾਂ” ਦਾ ਜਵਾਬ ਆਉਣ ’ਤੇ ਪਿਆਰਿਆਂ ’ਚੋ ਇਕ ਸੱਜਣ ਅੰਮ੍ਰਿਤ ਦੀ ਤਿਆਰੀ ਦਾ ਅਰਦਾਸਾ ਕਰ ਕੇ ਹੁਕਮ ਲਵੇ। ਪੰਜ ਪਿਆਰੇ ਅੰਮ੍ਰਿਤ ਤਿਆਰ ਕਰਨ ਲਈ ਬਾਟੇ ਪਾਸ ਆ ਬੈਠਣ।
(ਗ) ਬਾਟਾ ਸਰਬ-ਲੋਹ ਦਾ ਹੋਵੇ ਤੇ ਚੌਂਕੀ, ਸੁਨਹਿਰੇ ਆਦਿ ਕਿਸ ਸਵੱਛ ਚੀਜ਼ ‘ਪੁਰ ਰਖਿਆ ਹੋਵੇ।
(ਘ) ਬਾਟੇ ਵਿਚ ਸਵੱਛ ਜਲ ਤੇ ਪਤਾਸੇ ਪਾਏ ਜਾਣ ਤੇ ਪੰਜ ਪਿਆਰੇ ਬਾਟੇ ਦੇ ਇਰਦ-ਗਿਰਦ ਬੀਰ ਆਸਨ੮ ਹੋ ਕੇ ਬੈਠ ਜਾਣ।
(ਙ) ਤੇ ਇਹਨਾਂ ਬਾਣੀਆਂ ਦਾ ਪਾਠ ਕਰਨ :-
ਜਪੁ, ਜਾਪੁ, ੧੦ ਸਵੱਯੇ (‘ਸ੍ਰਾਵਗ ਸੁਧ’ ਵਾਲੇ), ਬੇਨਤੀ ਚੌਪਈ (‘ਹਮਰੀ ਕਰੋ ਹਾਥ ਦੈ ਰੱਛਾ’ ਤੋਂ ਲੈ ਕੇ ‘ਦੁਸਟ ਦੋਖ ਤੇ ਲੇਹੁ ਬਚਾਈ’ ਤਕ), ਅਨੰਦ ਸਾਹਿਬ।
(ਚ) ਹਰ ਇਕ ਬਾਣੀ ਪੜ੍ਹਨ ਵਾਲਾ ਖੱਬਾ ਹੱਥ ਬਾਟੇ ਦੇ ਕੰਢੇ ’ਤੇ ਧਰੇ ਤੇ ਸੱਜੇ ਹੱਥ ਨਾਲ ਖੰਡਾ ਜਲ ਵਿਚ ਫੇਰੀ ਜਾਵੇ। ਸੁਰਤ ਇਕਾਗਰ ਹੋਵੇ। ਬਾਕੀ ਦਿਆਂ ਦੇ ਦੋਵੇਂ ਹੱਥ ਬਾਟੇ ਦੇ ਕੰਢੇ ’ਤੇ ਅਤੇ ਧਿਆਨ ਅੰਮ੍ਰਿਤ ਵੱਲ ਟਿਕ।
(ਛ) ਪਾਠ ਹੋਣ ਮਗਰੋਂ ਪਿਆਰਿਆਂ ਵਿਚੋਂ ਕੋਈ ਇਕ ਅਰਦਾਸ ਕਰੇ।
(ਜ) ਜਿਸ ਅਭਿਲਾਖੀ ਨੇ ਅੰਮ੍ਰਿਤ ਦੀ ਤਿਆਰੀ ਵੇਲੇ ਸਾਰੇ ਸੰਸਕਾਰ ’ਚ ਹਿੱਸਾ ਲਿਆ ਹੈ, ਉਹੀ ਅੰਮ੍ਰਿਤ ਛਕਣ ਵਿਚ ਸ਼ਾਮਲ ਹੋ ਸਕਦਾ ਹੈ। ਅਧਵਾਟੇ ਆਉਣ ਵਾਲਾ ਨਹੀਂ ਹੋ ਸਕਦਾ।
(ਝ) ਹੁਣ ਸ੍ਰੀ ਕਲਗੀਧਰ ਦਸ਼ਮੇਸ਼ ਪਿਤਾ ਦਾ ਧਿਆਨ ਧਰ ਕੇ ਹਰ ਇਕ ਅੰਮ੍ਰਿਤ ਛਕਣ ਵਾਲੇ ਨੂੰ ਬੀਰ-ਆਸਨ ਕਰਾ ਕੇ ਉਸ ਦੇ ਖੱਬੇ ਹੱਥ ਉਪਰ ਸੱਜਾ ਹੱਥ ਰਖਾ ਕੇ ਪੰਜ ਚੁਲੇ ਅੰਮ੍ਰਿਤ ਦੇ ਛਕਾਏ ਜਾਣ ਅ ਹਰ ਚੁਲੇ ਨਾਲ ਇਹ ਕਿਹਾ ਜਾਵੇ :- ਬੋਲ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹ।‘ ਛਕਣ ਵਾਲਾ ਛਕ ਕੇ ਕਹੇ: ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹ’। ਫੇਰ ਪੰਜ ਛੱਟੇ ਅੰਮ੍ਰਿਤ ਦੇ ਨੇਤਰਾਂ ‘ਪਰ ਲਾਏ ਜਾਣ। ਫੇਰ ਪੰਜ ਛੱਟੇ ਕੇਸਾਂ ਵਿਚ ਪਾਏ ਜਾਣ। ਹਰ ਇਕ ਛੱਟੇ ਨਾਲ ਛਕਣ ਵਾਲਾ ਛਕਾਉਣ ਵਾਲੇ ਦੇ ਪਿੱਛੇ ਪਿੱਛੇ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹ’ ਗਜਾਈ ਜਾਵੇ। ਜੋ ਅੰਮ੍ਰਿਤ ਬਾਕੀ ਰਹੇ, ਉਸ ਨੂੰ ਸਾਰੇ ਅੰਮ੍ਰਿਤ ਛਕਣ ਵਾਲੇ (ਸਿੱਖ ਤੇ ਸਿੱਖਣੀਆਂ) ਰਲ ਕੇ ਛਕਣ।
(ਞ) ਉਪ੍ਰੰਤ ਪੰਜੇ ਪਿਆਰੇ ਰਲ ਕੇ ਇਕੋ ਅਵਾਜ਼ ਨਾਲ ਅੰਮ੍ਰਿਤ ਛਕਣ ਵਾਲਿਆਂ ਨੂੰ ‘ਵਾਹਿਗੁਰੂ’ ਦਾ ਨਾਮ ਦੱਸ ਕੇ ਮੂਲ ਮੰਤ੍ਰ ਸੁਨਾਉਣ ਤੇ ਉਹਨਾਂ ਪਾਸੋਂ ਇਸ ਦਾ ਰਟਨ ਕਰਾਉਣ :- ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ||
(ਟ) ਫਿਰ ਪੰਜਾਂ ਪਿਆਰਿਆਂ ’ਚੋਂ ਕੋਈ ਸੱਜਣ ਰਹਿਤ ਦੱਸੇ-ਅੱਜ ਤੋਂ ਤੁਸੀਂ ‘ਸਤਿਗੁਰ ਕੈ ਜਨਮੇ ਗਵਨ ਮਿਟਾਇਆ’ ਹੈ ਅਤੇ ਖਾਲਸਾ ਪੰਥ ਵਿਚ ਸ਼ਾਮਲ ਹੋਏ ਹੋ। ਤੁਹਾਡਾ ਧਾਰਮਿਕ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਧਾਰਮਿਕ ਮਾਤਾ ਸਾਹਿਬ ਕੌਰ ਜੀ ਹਨ। ਜਨਮ ਆਪ ਦਾ ਕੇਸ ਗੜ੍ਹ ਸਾਹਿਬ ਦਾ ਤੇ ਵਾਸੀ ਅਨੰਦਪੁਰ ਸਾਹਿਬ ਦੀ ਹੋ। ਤੁਸੀਂ ਇਕ ਪਿਤਾ ਦੇ ਪੁੱਤਰ ਹੋਣ ਕਰਕੇ ਆਪਸ ਵਿਚ ਤੇ ਹੋਰ ਸਾਰੇ ਅੰਮ੍ਰਿਤ-ਧਾਰੀਆਂ ਦੇ ਧਾਰਮਿਕ ਭਰਾਤਾ ਹੋ। ਤੁਸੀਂ ਪਿਛਲੀ ਕੁਲ, ਕਿਰਤ, ਕਰਮ, ਧਰਮ ਦਾ ਤਿਆਗ ਕਰਕੇ ਅਰਥਾਤ ਪਿਛਲੀ ਜ਼ਾਤ-ਪਾਤ, ਜਨਮ, ਦੇਸ਼, ਮਜ਼੍ਹਬ ਦਾ ਖਿਆਲ ਤਕ ਛੱਡ ਕੇ ਨਿਰੋਲ ਖਾਲਸਾ ਬਣ ਗਏ ਹੋ। ਇਕ ਅਕਾਲ ਪੁਰਖ ਤੋਂ ਛੁਟ ਕਿਸੇ ਦੇਵੀ, ਦੇਵਤੇ, ਅਵਤਾਰ, ਪੈਗੰਬਰ ਦੀ ਉਪਾਸ਼ਨਾ ਨਹੀਂ ਕਰਨੀ। ਦਸੋਂ ਗੁਰੂ ਸਾਹਿਬਾਨ ਨੂੰ ਤੇ ਉਨ੍ਹਾਂ ਦੀ ਬਾਣੀ ਤੋਂ ਬਿਨਾਂ ਕਿਸੇ ਹੋਰ ਨੂੰ ਆਪਣਾ ਮੁਕਤੀ ਦਾਤਾ ਨਹੀਂ ਮੰਨਣਾ। ਤੁਸੀਂ ਗੁਰਮੁਖੀ ਜਾਣਦੇ ਹੋ (ਜੇ ਨਹੀਂ ਜਾਣਦੇ ਤਾਂ ਸਿੱਖ ਲਓ) ਅਤੇ ਹਰ ਰੋਜ਼ ਘੱਟ ਤੋਂ ਘੱਟ ਇਹਨਾਂ ਨਿੱਤਨੇਮ ਦੀਆਂ ਬਾਣੀਆਂ ਦਾ ਪਾਠ ਕਰਨਾ, ਜਾਂ ਸੁਣਨਾ: ਜਪੁ, ਜਾਪੁ, ੧੦ ਸਵੱਯੇ (ਸ੍ਰਾਵਗ ਸੁਧ ਵਾਲੇ), ਸੋ ਦਰੁ ਰਹਰਾਸਿ ਤੇ ਸੋਹਿਲਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਨਾ ਜਾਂ ਸੁਣਨਾ, ਪੰਜਾਂ ਕੱਕਿਆਂ – ਕੇਸ, ਕ੍ਰਿਪਾਨ , ਕਛਹਿਰਾ, ਕੰਘਾ, ਕੜਾ ਨੂੰ ਹਰ ਵੇਲੇ ਅੰਗ-ਸੰਗ ਰੱਖਣਾ।
ਇਹ ਚਾਰ ਕੁਰਹਿਤਾਂ ਨਹੀਂ ਕਰਨੀਆਂ :-
੧) ਕੇਸਾਂ ਦੀ ਬੇ-ਅਦਬੀ।
੨) ਕੁੱਠਾ ਖਾਣਾ।
੩) ਪਰ-ਇਸਤ੍ਰੀ ਜਾਂ ਪਰ-ਪੁਰਸ਼ ਦਾ ਗਮਨ (ਭੋਗਣਾ)।
੪) ਤਮਾਕੂ ਦਾ ਵਰਤਣਾ।
ਇਨ੍ਹਾਂ ਵਿਚੋਂ ਕੋਈ ਕੁਰਹਿਤ ਹੋ ਜਾਵੇ ਤਾਂ ਮੁੜ ਕੇ ਅੰਮ੍ਰਿਤ ਛਕਣਾ ਪਏਗਾ। ਆਪਣੀ ਇੱਛਾ ਵਿਰੁੱਧ ਅਨਭੋਲ ਹੀ ਕੋਈ ਕੁਰਹਿਤ ਹੋ ਜਾਵੇ ਤਾਂ ਕੋਈ ਦੰਡ ਨਹੀਂ। ਸਿਰਗੁੰਮ ਨੜੀ ਮਾਰ (ਜੋ ਸਿੱਖ ਹੋ ਕੇ ਇਹ ਕੰਮ ਕਰਨ) ਦਾ ਸੰਗ ਨਹੀਂ ਕਰਨਾ। ਪੰਥ ਸੇਵਾ ਅਤੇ ਗੁਰਦੁਆਰਿਆਂ ਦੀ ਟਹਿਲ ਵਿਚ ਤਤਪਰ ਰਹਿਣਾ, ਆਪਣੀ ਕਮਾਈ ਵਿਚੋਂ ਗੁਰੂ ਕਾ ਦਸਵੰਧ ਦੇਣਾ ਆਦਿ ਸਾਰੇ ਕੰਮ ਗੁਰਮਤਿ ਅਨੁਸਾਰ ਕਰਨੇ। ਖਾਲਸਾ ਧਰਮ ਦੇ ਨਿਯਮਾਂ ਅਨੁਸਾਰ ਅਨੁਸਾਰ ਜਥੇਬੰਦੀ ਵਿਚ ਇਕ ਸੂਤ ਪਰੋਏ ਰਹਿਣਾ, ਰਹਿਤ ਵਿਚ ਕੋਈ ਭੁੱਲ ਹੋ ਜਾਵੇ ਤਾਂ ਖਾਲਸੇ ਦੇ ਦੀਵਾਨ ਵਿਚ ਹਾਜ਼ਰ ਹੋ ਕੇ ਬੇਨਤੀ ਕਰ ਕੇ ਤਨਖਾਹ ਬਖਸ਼ਾਉਣੀ। ਅੱਗੇ ਲਈ ਸਾਵਧਾਨ ਰਹਿਣਾ।
(ਠ) ੧. ਮੀਣੇ , ਮਸੰਦ, ਧੀਰਮੱਲੀਏ, ਰਾਮਰਾਈਏ, ਆਦਿਕ ਪੰਥ ਵਿਰੋਧੀਆਂ ਨਾਲ ਜਾਂ ਨੜੀ ਮਾਰ, ਕੁੜੀ ਮਾਰ, ਸਿਰਗੁੰਮ ਨਾਲ ਵਰਤਨ ਵਾਲਾ ਤਨਖਾਹੀਆ ਹੋ ਜਾਂਦਾ ਹੈ।
੨. ਬੇ-ਅੰਮ੍ਰਿਤੀਏ ਜਾਂ ਪਤਿਤ ਦਾ ਜੂਠਾ ਖਾਣ ਵਾਲਾ।
੩. ਦਾਹੜਾ ਰੰਗਣ ਵਾਲਾ।
੪. ਪੁੱਤਰ ਜਾਂ ਧੀ ਦਾ ਸਾਕ ਮੁੱਲ ਲੈ ਕੇ ਜਾਂ ਦੇ ਕੇ ਕਰਨ ਵਾਲਾ।
੫. ਕੋਈ ਨਸ਼ਾ (ਭੰਗ, ਅਫੀਮ, ਸ਼ਰਾਬ, ਪੋਸਤ, ਕੁਕੀਨ, ਆਦਿ) ਵਰਤਣ ਵਾਲਾ।
੬. ਗੁਰਮਤਿ ਤੋਂ ਵਿਰੁੱਧ ਕੋਈ ਸੰਸਕਾਰ ਕਰਨ ਕਰਾਉਣ ਵਾਲਾ।
੭. ਰਹਿਤ ਵਿਚ ਕੋਈ ਭੱੁਲ ਕਰਨ ਵਾਲਾ।
(ਡ) ਇਹ ਸਿਖਿਆ ਦੇਣ ਤੋਂ ਉਪ੍ਰੰਤ ਪੰਜਾਂ ਪਿਆਰਿਆਂ ਵਿਚੋਂ ਕੋਈ ਸੱਜਣ ਅਰਦਾਸਾ ਕਰੇ।
(ਢ) ਫਿਰ ਤਾਬਿਆ ਬੈਠਾ ਸਿੰਘ ‘ਹੁਕਮ’ ਲਵੇ, ਜਿਨ੍ਹਾਂ ਨੇ ਅੰਮ੍ਰਿਤ ਛਕਿਆ ਹੈ, ਉਹਨਾਂ ਵਿਚੋਂ ਜੇ ਕਿਸੇ ਦਾ ਨਾਮ ਅੱਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਨਹੀਂ ਰੱਖਿਆ ਹੋਇਆ, ਉਸ ਦਾ ਨਾਮ ਹੁਣ ਬਦਲਾ ਕੇ ਰੱਖਿਆ ਜਾਵੇ।
(ਣ) ਅੰਤ ਵਿਚ ਕੜਾਹ ਪ੍ਰਸ਼ਾਦਿ ਵਰਤੇ। ਜਹਾਜ਼ ਚੜ੍ਹੇ ਸਾਰੇ ਸਿੰਘ ਤੇ ਸਿੰਘਣੀਆਂ ਇਕੋ ਬਾਟੇ ਵਿਚੋਂ ਕੜਾਹ ਪ੍ਰਸ਼ਾਦਿ ਰਲ ਕੇ ਛਕਣ।
੩. ਤਨਖਾਹ ਲਾਉਣ ਦੀ ਵਿਧੀ
(ੳ) ਜਿਸ ਕਿਸੇ ਸਿੱਖ ਪਾਸੋਂ ਰਹਿਤ ਦੀ ਕੋਈ ਭੁੱਲ ਹੋ ਜਾਵੇ ਤਾਂ ਉਹ ਨੇੜੇ ਦੀ ਗੁਰ-ਸੰਗਤ ਪਾਸ ਹਾਜ਼ਰ ਹੋਵੇ ਅਤੇ ਸੰਗਤ ਦੇ ਸਨਮੁੱਖ ਖੜ੍ਹੋ ਕੇ ਆਪਣੀ ਭੁੱਲ ਮੰਨੇ।
(ਅ) ਗੁਰ-ਸੰਗਤ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪੰਜ ਪਿਆਰੇ ਚੁਣੇ ਜਾਣ, ਜੋ ਪੇਸ਼ ਹੋਏ ਸੱਜਣ ਦੀ ਭੁੱਲ ਨੂੰ ਵਿਚਾਰ ਕੇ ਗੁਰ-ਸੰਗਤ ਪਾਸ ਤਨਖਾਹ (ਦੰਡ) ਤਜਵੀਜ਼ ਕਰਨ।
(ੲ) ਸੰਗਤ ਨੂੰ ਬਖਸ਼ਣ ਵੇਲੇ ਹਠ ਨਹੀਂ ਕਰਨਾ ਚਾਹੀਦਾ।ਨਾ ਹੀ ਤਨਖਾਹ ਲੁਆਉਣ ਵਾਲੇ ਨੂੰ ਦੰਡ ਭਰਨ ਵਿਚ ਅੜੀ ਕਰਨੀ ਚਾਹੀਦੀ ਹੈ।ਤਨਖਾਹ ਕਿਸੇ ਕਿਸਮ ਦੀ ਸੇਵਾ, ਖਾਸ ਕਰਕੇ ਜੋ ਹੱਥਾਂ ਨਾਲ ਕੀਤੀ ਜਾ ਸਕੇ, ਲਾਉਣੀ ਚਾਹੀਏ।
(ਸ) ਅੰਤ ਸੋਧ ਦੀ ਅਰਦਾਸ ਹੋਵੇ।
੪. ਗੁਰਮਤਾ ਕਰਨ ਦੀ ਵਿਧੀ
(ੳ) ਗੁਰਮਤਾ ਕੇਵਕ ਉਨ੍ਹਾਂ ਸਵਾਲਾਂ ’ਤੇ ਹੀ ਹੋ ਸਕਦਾ ਹੈ, ਜੋ ਸਿੱਖ ਧਰਮ ਦੇ ਮੁੱਢਲੇ ਅਸੂਲਾਂ ਦੀ ਪੁਸ਼ਟੀ ਲਈ ਹੋਣ, ਅਰਥਾਤ ਗੁਰੂ ਸਾਹਿਬਾਨ ਜਾਂ ਗੁਰੂ ਗ੍ਰੰਥ ਸਾਹਿਬ ਦੀ ਪਦਵੀ, ਬੀੜ ਦੀ ਨਿਰੋਲਤਾ, ਅੰਮ੍ਰਿਤ, ਰਹਿਤ-ਬਹਿਤ, ਪੰਥ ਦੀ ਬਨਾਵਟ ਆਦਿ ਨੂੰ ਕਾਇਮ ਰੱਖਣ ਬਾਬਤ।ਹੋਰ ਕਿਸੇ ਕਿਸਮ ਦੇ ਸਾਧਾਰਨ (ਧਾਰਮਿਕ, ਵਿਦਿਅਕ, ਸਮਾਜਕ, ਪੁਲੀਟੀਕਲ) ਸਵਾਲ ਉੱਤੇ ਕੇਵਲ ਮਤਾ ਹੋ ਸਕਦਾ ਹੈ।
(ਅ) ਇਹ ਗੁਰਮਤਾ ਗੁਰੂ ਪੰਥ ਦਾ ਚੁਣਿਆ ਹੋਇਆ ਕੇਵਲ ਸ਼੍ਰੋਮਣੀ ਜਥਾ ਜਾਂ ਗੁਰੂ-ਪੰਥ ਦਾ ਪ੍ਰਤੀਨਿਧ ਇਕੱਠ ਹੀ ਕਰ ਸਕਦਾ ਹੈ।
੫. ਸਥਾਨਕ ਫੈਸਲਿਆਂ ਦੀ ਅਪੀਲ
ਸਥਾਨਕ ਗੁਰ-ਸੰਗਤਾਂ ਦੇ ਫੈਸਲਿਆਂ ਦੀ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਹੋ ਸਕਦੀ ਹੈ।
੧.ਇਸ ਮੌਕੇ ’ਤੇ ਜਾਂ ਦੀਵਾਨ ਦੀ ਸਮਾਪਤੀ ’ਤੇ ਜੋ ਅਨੰਦ ਸਾਹਿਬ ਦਾ ਪਾਠ ਕੀਤਾ ਜਾਂਦਾ ਹੈ, ਉਸ ਦਾ ਭਾਵ ਕੇਵਲ ਗੁਰੂ ਸਾਹਿਬ ਦੇ ਮਿਲਾਪ ਲਈ ਖੁਸ਼ੀ ਤੇ ਧੰਨਵਾਦ ਕਰਨਾ ਹੁੰਦਾ ਹੈ।
੨.ਇਹ ਅਰਦਾਸ ਦਾ ਨਮੂਨਾ ਹੈ।“ਪ੍ਰਿਥਮ ਭਗੌਤੀ” ਵਾਲੇ ਸ਼ਬਦ ਅਤੇ ‘ਨਾਨਕ ਨਾਮ’ ਵਾਲੀਆਂ ਅੰਤਲੀਆਂ ਦੋ ਤੁਕਾਂ ਵਿਚ ਕੋਈ ਤਬਦੀਲੀ ਨਹੀਂ ਹੋ ਸਕਦੀ।
੩.ਇਥੇ ਉਸ ਬਾਣੀ ਦਾ ਨਾਮ ਲਵੋ, ਜੋ ਪੜ੍ਹੀ ਹੈ, ਜਾਂ ਜਿਸ ਕਾਰਜ ਲਈ ਇਕੱਤ੍ਰਤਾ ਜਾਂ ਸੰਗਤ ਜੁੜੀ ਹੋਵੇ, ਉਸ ਦਾ ਜਿਕਰ ਯੋਗ ਸ਼ਬਦਾਂ ਵਿਚ ਕਰੋ।
੪.ਇਕ ਵਾਰੀ ਅਨੰਦ ਸਾਹਿਬ ਦਾ ਪਾਠ ਹੋ ਚੁਕਣ ਮਗਰੋਂ ਫਿਰ ਕੜਾਹ ਪ੍ਰਸ਼ਾਦਿ ਦੀ ਦੇਗ ਆ ਜਾਵੇ ਤਾਂ ਅਨੰਦ ਸਾਹਿਬ ਦਾ ਪਾਠ ਮੁੜ ਨਹੀਂ ਕਰਨਾ, ਕ੍ਰਿਪਾਨ ਭੇਟ ਕਰਨਾ ਹੀ ਕਾਫੀ ਹੈ।
੫.ਤਾਬਿਆ ਬੈਠੇ ਸਿੰਘ ਨੂੰ ਦੂਹਰਾ ਗੱਫਾ ਦੇਣਾ ਅਯੋਗ ਵਿਤਕਰਾ ਹੈ।
੬.ਜਮਾਂਦਰੂ।
੭.ਪ੍ਰੇਮ ਸੁਮਾਰਗ।
੮.ਬੀਰ ਆਸਨ:- ਸੱਜਾ ਗੋਡਾ ਜ਼ਿਮੀਂ ’ਤੇ ਧਰ ਕੇ, ਸੱਜੀ ਲੱਤ ਦਾ ਭਾਰ ਪੈਰ ’ਤੇ ਰੱਖ ਕੇ ਬੈਠਣਾ ਤੇ ਖੱਬਾ ਗੋਡਾ ਉ੍ਨਚਾ ਕਰ ਕੇ ਰੱਖਣਾ।
੯.ਕ੍ਰਿਪਾਨ ਦੀ ਲੰਬਾਈ ਦੀ ਕੋਈ ਹੱਦ ਨਹੀਂ ਹੋ ਸਕਦੀ।
੧੦.ਕਛਹਿਰਾ ਕਿਸੇ ਵੀ ਕਪੜੇ ਦਾ ਹੋ ਸਕਦਾ ਹੈ, ਪਰ ਗੋਡਿਆ ਤੋਂ ਨੀਵਾਂ ਨਾ ਹੋਵੇ।
੧੧.ਕੜਾ ਸਰਬ-ਲੋਹ ਦਾ ਹੋਵੇ।
੧੨.ਕੁੱਠਾ ਤੋਂ ਭਾਵ ਉਹ ਮਾਸ ਹੈ, ਜੋ ਮੁਸਲਮਾਨੀ ਤਰੀਕੇ ਨਾਲ ਤਿਆਰ ਕੀਤਾ ਹੋਵੇ।
੧੩.ਕੇਸਧਾਰੀ ਹੋ ਕੇ ਜੋ ਕੇਸ ਕਟਾ ਦੇਵੇ।
੧੪.ਇਹਨਾਂ ਵਿਚੋਂ ਜਿਹੜੇ ਅੰਮ੍ਰਿਤ ਛਕ ਕੇ ਪੰਥ ਵਿਚ ਮਿਲ ਜਾਣ, ਉਹਨਾਂ ਨਾਲ ਵਰਤਣਾ ਠੀਕ ਹੈ।
੧੫.ਵਰਤਣ ਤੋਂ ਭਾਵ ਰੋਟੀ-ਬੇਟੀ ਦੀ ਸਾਂਝ ਹੈ, ਜਿਸ ਦਾ ਸਪਸੱਟ ਅਰਥ ਰਿਸ਼ਤਾ-ਨਾਤਾ ਕਰ ਕੇ ਬਰਾਦਰੀ ਦਾ ਸੰਬੰਧ ਪੈਦਾ ਕਰਨਾ ਹੈ।ਗੁਰੂ ਸਾਹਿਬ ਦਾ ਭਾਵ ਪੰਥ ਨੂੰ ਇਕ ਕਰ ਕੇ ਰੱਖਣ ਦਾ ਸੀ ਤਾਂ ਕਿ ਵੱਖਰੇ ਵਖਰੇ ਗੁਰਆਈ ਦੇ ਸੈਂਟਰ ਜਾਂ ਮਿਲ-ਗੋਭਾ ਸਿੱਖੀ ਦੇ ਅੱਡੇ ਨਾ ਬਣਨ।